Revelation 17:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, “ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹੜੀ ਪ੍ਰੱਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹੜੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਨੇ ਕਟੋਰੇ ਫੜ੍ਹੇ ਸਨ, ਇੱਕ ਨੇ ਮੇਰੇ ਕੋਲ ਆ ਕੇ ਆਖਿਆ, “ਆ, ਮੈ ਤੈਨੂੰ ਉਸ ਵੱਡੀ ਵੇਸਵਾ ਦੀ ਸਜ਼ਾ ਵਿਖਾਵਾ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ ਇੱਕ ਨੇ ਆਣ ਕੇ ਮੇਰੇ ਨਾਲ ਗੱਲ ਕੀਤੀ ਭਈ ਉਰੇ ਆ, ਮੈਂ ਤੈਨੂੰ ਓਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!
Punjabi ERV
ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, "ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹਡ਼ੀ ਪ੍ਰਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹਡ਼ੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں ستّاں فرِشتیاں وِچوں جِنہاں کول سَتّ پیالے سن اِک آ کے مَینُوں ایہہ آکھیا۔ پئی ایدھر آ مَیں تینُوں اوس وڈّی کنَجری دی سزا وکھاواں جیہڑی وڈّے پانیاں اُتّے بَیٹھی ہوئی اے۔
Punjabi Standard Bible (Punjabi Standard Bible) 2023
ਜਿਨ੍ਹਾਂ ਸੱਤਾਂ ਸਵਰਗਦੂਤਾਂ ਕੋਲ ਸੱਤ ਕਟੋਰੇ ਸਨ, ਉਨ੍ਹਾਂ ਵਿੱਚੋਂ ਇੱਕ ਨੇ ਇਹ ਕਹਿੰਦੇ ਹੋਏ ਮੇਰੇ ਨਾਲ ਗੱਲ ਕੀਤੀ, “ਆ, ਮੈਂ ਤੈਨੂੰ ਉਸ ਵੱਡੀ ਵੇਸਵਾ ਦਾ ਦੰਡ ਵਿਖਾਵਾਂਗਾ ਜਿਹੜੀ ਬਹੁਤੇ ਪਾਣੀਆਂ ਉੱਤੇ ਬੈਠੀ ਹੈ।