Revelation 17:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜਿਆਂ ਵਿੱਚੋਂ ਪੰਜ ਪਹਿਲਾਂ ਹੀ ਮਰ ਚੁੱਕੇ ਹਨ। ਉਨ੍ਹਾਂ ਰਾਜਿਆਂ ਵਿੱਚੋਂ ਇੱਕ ਰਾਜਾ ਹਾਲੇ ਵੀ ਜਿਉਂਦਾ ਹੈ। ਅਤੇ ਆਖਰੀ ਰਾਜਾ ਆ ਰਿਹਾ ਹੈ। ਜਦੋਂ ਉਹ ਆਵੇਗਾ ਤਾਂ ਸਿਰਫ਼ ਥੋੜੇ ਸਮੇਂ ਲਈ ਹੀ ਰਹੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੰਜ ਤਾਂ ਡਿੱਗ ਪਏ ਹਨ, ਇੱਕ ਹੈ, ਅਤੇ ਇੱਕ ਅਜੇ ਆਇਆ ਨਹੀਂ ਹੈ; ਪਰ ਜਦੋਂ ਉਹ ਆਵੇਗਾ ਤਾਂ ਥੋੜ੍ਹੇ ਸਮੇਂ ਲਈ ਹੀ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ । ਜਦੋਂ ਆਵੇਗਾ ਤਾਂ ਉਹ ਨੂੰ ਥੋੜਾ ਚਿਰ ਰਹਿਣਾ ਜਰੂਰੀ ਹੈ
Punjabi ERV
ਰਾਜਿਆਂ ਵਿੱਚੋਂ ਪੰਜ ਪਹਿਲਾਂ ਹੀ ਮਰ ਚੁੱਕੇ ਹਨ। ਉਨ੍ਹਾਂ ਰਾਜਿਆਂ ਵਿੱਚੋਂ ਇਕ ਰਾਜਾ ਹਾਲੇ ਵੀ ਜਿਉਂਦਾ ਹੈ। ਅਤੇ ਆਖਰੀ ਰਾਜਾ ਆ ਰਿਹਾ ਹੈ। ਜਦੋਂ ਉਹ ਆਵੇਗਾ ਤਾਂ ਸਿਰਫ਼ ਥੋਡ਼ੇ ਸਮੇਂ ਲਈ ਹੀ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ। ਜਦੋਂ ਆਵੇਗਾ ਤਾਂ ਉਹ ਨੂੰ ਥੋੜ੍ਹਾ ਸਮਾਂ ਰਹਿਣਾ ਜ਼ਰੂਰੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ سَتّ بادشاہ وی نیں پنج تے ڈِگّ پئے نیں تے اِک ہُن اے تے اِک اجے آیا نئیں تے جدوں آوے گا تے کُجھ چِر تِیکر اوہدا رہنا ضرُوری اے۔
Punjabi Standard Bible (Punjabi Standard Bible) 2023
ਇਨ੍ਹਾਂ ਵਿੱਚੋਂ ਪੰਜਾਂ ਦਾ ਪਤਨ ਹੋ ਗਿਆ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ; ਜਦੋਂ ਉਹ ਆਵੇਗਾ ਤਾਂ ਉਸ ਦਾ ਕੁਝ ਦੇਰ ਰਹਿਣਾ ਜ਼ਰੂਰੀ ਹੈ।