Revelation 17:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਲੇਲੇ ਦੇ ਵਿਰੁੱਧ ਯੁੱਧ ਛੇੜਨਗੇ, ਪਰ ਲੇਲਾ ਉਹਨਾਂ ਉੱਤੇ ਜਿੱਤ ਪ੍ਰਾਪਤ ਕਰੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਸਦੇ ਨਾਲ ਜਿਹੜੇ ਬੁਲਾਏ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਲੇਲੇ ਦੇ ਨਾਲ ਜੁੱਧ ਕਰਨਗੇ ਅਤੇ ਲੇਲਾ ਓਹਨਾਂ ਉੱਤੇ ਫ਼ਤਹ ਪਾਵੇਗਾ ਇਸ ਲਈ ਜੋ ਉਹ ਪ੍ਰਭੁਆਂ ਦਾ ਪ੍ਰਭੁ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਓਹ ਭੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਮਾਤਬਰ ਹਨ
Punjabi ERV
ਉਹ ਲੇਲੇ ਦੇ ਖਿਲਾਫ਼ ਜੰਗ ਛੇਡ਼ਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ لیلے نال لڑن گے تے لیلا اوہناں نُوں جِت لے گا۔ کیوں جو اوہ خُداونداں دا خُداوند تے بادشاہاں دا بادشاہ اے۔ تے جیہڑے سَدّے ہوئے تے چُنے ہوئے تے وفادار اوہدے نال نیں اوہ وی جتن گے۔
Punjabi Standard Bible (Punjabi Standard Bible) 2023
ਉਹ ਲੇਲੇ ਨਾਲ ਯੁੱਧ ਕਰਨਗੇ, ਪਰ ਲੇਲਾ ਉਨ੍ਹਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ; ਜਿਹੜੇ ਉਸ ਦੇ ਨਾਲ ਹਨ ਉਹ ਬੁਲਾਏ ਹੋਏ, ਚੁਣੇ ਹੋਏ ਅਤੇ ਵਿਸ਼ਵਾਸਯੋਗ ਹਨ।”