Revelation 17:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉੱਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਦੂਤ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ। ਉੱਥੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਹੋਏ ਵੇਖਿਆ ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਤੀਵੀਂ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਜਿਹੜਾ ਕੁਫ਼ਰ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਬੈਠੇ ਵੇਖਿਆ
Punjabi ERV
ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ مَینُوں رُوح وِچ بیابان ولّ لے گیا۔ تے مَیں سُوہے رنگ دے پشُو اُتّے جیہڑا کُفر دے نانواں نال بھریا ہویا سی تے جِہدے سَتّ سِر تے دَس سِنگ سن۔ اِک زنانی نُوں بَیٹھے ہویاں ویکھیا۔
Punjabi Standard Bible (Punjabi Standard Bible) 2023
ਫਿਰ ਉਹ ਮੈਨੂੰ ਆਤਮਾ 'ਚ ਉਜਾੜ ਵਿੱਚ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਪਸ਼ੂ ਉੱਤੇ ਬੈਠੀ ਵੇਖਿਆ। ਉਹ ਪਸ਼ੂ ਪਰਮੇਸ਼ਰ ਦੀ ਨਿੰਦਾ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।