Revelation 17:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪੜੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸ ਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇ ਉਸ ਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਔਰਤ ਨੇ ਬੈਂਗਣੀ ਅਤੇ ਲਾਲ ਰੰਗ ਦੇ ਕੱਪੜੇ ਪਹਿਨੇ ਸਨ, ਉਹ ਸੋਨੇ ਅਤੇ ਮਹਿੰਗੇ ਮੋਤੀਆਂ ਨਾਲ ਸ਼ਿੰਗਾਰੀ ਹੋਈ ਸੀ। ਉਸਨੇ ਆਪਣੇ ਹੱਥ ਵਿੱਚ ਸੋਨੇ ਦਾ ਕਟੋਰਾ ਫੜਿਆ ਹੋਇਆ ਸੀ, ਜੋ ਘਿਣਾਉਣੀਆਂ ਵਸਤਾ ਅਤੇ ਉਸਦੇ ਵਿਭਚਾਰ ਨਾਲ ਭਰਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਸ ਤੀਵੀਂ ਨੇ ਬੈਂਗਨੀ ਅਤੇ ਕਿਰਮਚੀ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੌਤੀਆਂ ਅਤੇ ਜਵਾਹਰਾਂ ਨਾਲ ਸਿੰਗਾਰੀ ਹੋਈ ਸੀ । ਉਹ ਨੇ ਇੱਕ ਪਿਆਲਾ ਸੋਨੇ ਦਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਰੀ ਦੀਆਂ ਭ੍ਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ
Punjabi ERV
ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪਡ਼ੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇਉਸਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس زنانی جامنو تے سُوہے رنگ دے کپڑے پائے ہوئے سن تے سونے تے جواہر تے موتِیاں نال سَجی ہوئی سی۔ تے اِک سونے دا پیالہ مکرُوہات یعنی اوہدی حرامکاری دِیاں پلِیتیاں نال بھریا ہویا اوہدے ہتّھ وِچ سی۔
Punjabi Standard Bible (Punjabi Standard Bible) 2023
ਉਸ ਔਰਤ ਨੇ ਬੈਂਗਣੀ ਅਤੇ ਲਾਲ ਰੰਗ ਦੇ ਵਸਤਰ ਪਹਿਨੇ ਹੋਏ ਸਨ ਅਤੇ ਉਹ ਸੋਨੇ, ਵਡਮੁੱਲੇ ਪੱਥਰਾਂ ਅਤੇ ਮੋਤੀਆਂ ਨਾਲ ਸ਼ਿੰਗਾਰੀ ਹੋਈ ਸੀ। ਉਸ ਦੇ ਹੱਥ ਵਿੱਚ ਸੋਨੇ ਦਾ ਕਟੋਰਾ ਸੀ ਜੋ ਉਸ ਦੇ ਘਿਣਾਉਣੇ ਕੰਮਾਂ ਅਤੇ ਵਿਭਚਾਰ ਦੀ ਭ੍ਰਿਸ਼ਟਤਾ ਨਾਲ ਭਰਿਆ ਹੋਇਆ ਸੀ।