Revelation 17:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਦੇਖਿਆ ਕਿ ਔਰਤ ਸ਼ਰਾਬੀ ਸੀ। ਉਹ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋ ਸੀ। ਉਹ ਉਨ੍ਹਾਂ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋਈ ਸੀ ਜਿਨ੍ਹਾਂ ਨੇ ਯਿਸੂ ਵਿੱਚ ਆਪਣੀ ਵਿਸ਼ਵਾਸ ਪ੍ਰਗਟ ਕੀਤੀ ਸੀ। ਜਦੋਂ ਮੈਂ ਔਰਤ ਨੂੰ ਦੇਖਿਆ ਤਾਂ ਮੈਨੂੰ ਬਹੁਤ ਹੈਰਾਨੀ ਹੋਈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈ ਵੇਖਿਆ ਉਸ ਔਰਤ ਨੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੇ ਲਹੂ ਨੂੰ ਪੀਤਾ, ਅਤੇ ਜਿਨ੍ਹਾਂ ਨੇ ਯਿਸ਼ੂ ਮਸੀਹ ਦੀ ਗਵਾਹੀ ਦਿੱਤੀ। ਉਸਨੂੰ ਵੇਖ ਕੇ ਮੈ ਹੈਰਾਨ ਰਹਿ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਓਸ ਤੀਵੀਂ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦਿਆਂ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਡਾਢਾ ਅਚਰਜ ਹੋ ਕੇ ਹੱਕ ਬੱਕਾ ਰਹਿ ਗਿਆ
Punjabi ERV
ਮੈਂ ਦੇਖਿਆ ਕਿ ਔਰਤ ਸ਼ਰਾਬੀ ਸੀ। ਉਹ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋ ਸੀ। ਉਹ ਉਨ੍ਹਾਂ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋਈ ਸੀ ਜਿਨ੍ਹਾਂ ਨੇ ਯਿਸੂ ਵਿੱਚ ਆਪਣੀ ਅਸਥਾ ਪ੍ਰਗਟ ਕੀਤੀ ਸੀ। ਜਦੋਂ ਮੈਂ ਔਰਤ ਨੂੰ ਦੇਖਿਆ ਤਾਂ ਮੈਨੂੰ ਬਹੁਤ ਹੈਰਾਨੀ ਹੋਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوس زنانی نُوں پاک لوکاں دے لہو تے یِسُوع دیاں شہیداں دے لہو پِین توں مست ویکھیا تے اوہنوں ویکھ کے بڑا حَیران ہویا۔
Punjabi Standard Bible (Punjabi Standard Bible) 2023
ਫਿਰ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਗਵਾਹਾਂ ਦੇ ਲਹੂ ਨਾਲ ਮਤਵਾਲੀ ਹੋਈ ਵੇਖਿਆ ਅਤੇ ਮੈਂ ਉਸ ਨੂੰ ਵੇਖ ਕੇ ਬਹੁਤ ਜ਼ਿਆਦਾ ਹੈਰਾਨ ਹੋਇਆ।