Revelation 18:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪੜਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕੜ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿੱਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੋਨੇ ਦਾ ਮਾਲ, ਚਾਂਦੀ, ਕੀਮਤੀ ਪੱਥਰ ਅਤੇ ਮੋਤੀ; ਅਤੇ ਕਤਾਨ ਵਧੀਆ ਮਲਮਲ, ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ; ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ, ਹੱਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ;
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੌਤੀਆਂ ਅਤੇ ਕਤਾਨ ਦਾ ਅਤੇ ਬੈਂਗਨੀ ਰੇਸ਼ਮੀ ਅਤੇ ਕਿਰਮਚੀ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਖ ਮਰਮਰ ਦੀ ਹਰੇਕ ਵਸਤ
Punjabi ERV
ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪਡ਼ਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕਡ਼ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿਤ੍ਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ مال ایہہ اے سونا۔ چاندی۔ جواہر۔ موتی۔ تے سُچے کتانی تے جامنو رنگ دے تے ریشمی تے سُوہے کپڑے تے ہر طرح دِیاں خُوشبودار لکڑاں تے ہاتھی دَند دِیاں طرح طرح دِیاں شیواں۔ تے بے بہا مہنگی لکڑ تے پِتّل تے لوہے تے سنگِ مَرمَر دِیاں طرح طرح دِیاں شیواں۔
Punjabi Standard Bible (Punjabi Standard Bible) 2023
ਅਰਥਾਤ ਸੋਨਾ, ਚਾਂਦੀ, ਬਹੁਮੁੱਲੇ ਪੱਥਰ ਅਤੇ ਮੋਤੀ; ਮਲਮਲ, ਬੈਂਗਣੀ, ਰੇਸ਼ਮ ਅਤੇ ਲਾਲ ਰੰਗ ਦੇ ਵਸਤਰ; ਹਰ ਤਰ੍ਹਾਂ ਦੀ ਖੁਸ਼ਬੂਦਾਰ ਲੱਕੜ; ਹਾਥੀ ਦੰਦ ਦੀਆਂ ਤਰ੍ਹਾਂ-ਤਰ੍ਹਾਂ ਦੀਆਂ ਵਸਤਾਂ; ਹਰ ਤਰ੍ਹਾਂ ਦੀ ਕੀਮਤੀ ਲੱਕੜ; ਪਿੱਤਲ, ਲੋਹੇ ਅਤੇ ਸੰਗਮਰਮਰ ਦੀਆਂ ਵਸਤਾਂ;