Revelation 18:23 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾੜੇ ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ। ਕਿਉਂਕਿ ਤੁਹਾਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਫਿਰ ਕਦੇ ਨਾ ਚਮਕੇਗੀ, ਲਾੜੇ ਅਤੇ ਲਾੜੀ ਦੀ ਆਵਾਜ਼ ਤੁਹਾਡੇ ਵਿੱਚ ਫਿਰ ਕਦੇ ਨਾ ਸੁਣਾਈ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਸਨ। ਤੇਰੇ ਝੂਠੇ ਜਾਦੂ ਨਾਲ ਤੁਸੀਂ ਦੁਨੀਆਂ ਦੇ ਸਾਰੇ ਲੋਕਾਂ ਨੂੰ ਧੋਖਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੀਵੇ ਦੀ ਲੋ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਤੇਰੇ ਬੁਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
Punjabi ERV
ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾਡ਼ੇ ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ। ਕਿਉਂਕਿ ਤੁਹਆਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دِیوے دی روشنی فیر کدی تیرے وِچ نا چمکے گی تے لاڑے وَوہٹی دی اواز فیر کَدے تیرے وِچ سُنی نا جائے گی کیوں جو تیرے سوداگر زمین دے امیر سن۔ تے تیری جادُوگری توں سارِیاں قوماں بدراہ ہوگِئیاں۔
Punjabi Standard Bible (Punjabi Standard Bible) 2023
ਤੇਰੇ ਵਿੱਚ ਦੀਵੇ ਦਾ ਚਾਨਣ ਫਿਰ ਕਦੇ ਨਾ ਚਮਕੇਗਾ, ਤੇਰੇ ਵਿੱਚ ਲਾੜੇ ਅਤੇ ਲਾੜੀ ਦੀ ਅਵਾਜ਼ ਫਿਰ ਕਦੇ ਸੁਣਾਈ ਨਾ ਦੇਵੇਗੀ; ਕਿਉਂਕਿ ਤੇਰੇ ਵਪਾਰੀ ਧਰਤੀ ਦੇ ਉੱਘੇ ਵਪਾਰੀ ਸਨ ਅਤੇ ਤੇਰੇ ਜਾਦੂ-ਟੂਣੇ ਨਾਲ ਸਾਰੀਆਂ ਕੌਮਾਂ ਭਰਮਾਈਆਂ ਗਈਆਂ।