Revelation 18:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੇ ਸਾਰੇ ਲੋਕਾਂ ਨੇ ਉਸ ਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਤੀ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ, ਅਤੇ ਧਰਤੀ ਦੇ ਵਪਾਰੀ ਉਸ ਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਉਸਨੇ ਆਪਣੇ ਵਿਭਚਾਰ ਦੀ ਭਿਆਨਕ ਦਾਖਰਸ ਸਾਰੀਆਂ ਕੌਮਾਂ ਨੂੰ ਪਿਆਈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਵਿਭਚਾਰ ਕੀਤਾ, ਅਤੇ ਧਰਤੀ ਦੇ ਵਪਾਰੀ ਉਸਦੇ ਬਹੁਤ ਸਾਰੇ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਬੁਪਾਰੀ ਉਹ ਦੇ ਤਰਾਤਰੀ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ ।।
Punjabi ERV
ਧਰਤੀ ਦੇ ਸਾਰੇ ਲੋਕਾਂ ਨੇ ਉਸਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈ ਪੀਤੀ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ, ਅਤੇ ਧਰਤੀ ਦੇ ਵਪਾਰੀ ਉਸਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہدی حرامکاری دی غضب والی مَے دے سببّوں سارِیاں قوماں ڈِگّ پئیاں نیں۔ تے زمین دیاں بادشاہاں اوہدے نال حرامکاری کِیتی اے۔ تے دُنیا دے سوداگر اوہدی عَیش عشرت دے سبّب دَولت مند بن گئے۔
Punjabi Standard Bible (Punjabi Standard Bible) 2023
ਕਿਉਂਕਿ ਸਾਰੀਆਂ ਕੌਮਾਂ ਨੇ ਉਸ ਦੇ ਵਿਭਚਾਰ ਦੇ ਕ੍ਰੋਧ ਦੀ ਮੈ ਪੀਤੀ ਅਤੇ ਧਰਤੀ ਦੇ ਰਾਜਿਆਂ ਨੇ ਉਸ ਨਾਲ ਵਿਭਚਾਰ ਕੀਤਾ ਅਤੇ ਧਰਤੀ ਦੇ ਵਪਾਰੀ ਉਸ ਦੇ ਭੋਗ-ਵਿਲਾਸ ਦੀ ਬਹੁਤਾਇਤ ਦੇ ਕਰਕੇ ਧਨਵਾਨ ਬਣ ਗਏ।