Revelation 18:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਸਵਰਗ ਤੋਂ ਇੱਕ ਹੋਰ ਅਵਾਜ਼ ਸੁਣੀ: “ਮੇਰੇ ਲੋਕੋ, ਨਗਰ ਤੋਂ ਬਾਹਰ ਆ ਜਾਓ, ਤਾਂ ਜੋ ਤੁਸੀਂ ਉਸ ਦੇ ਪਾਪਾਂ ਦੇ ਭਾਗੀ ਨਹੀਂ ਹੋਵੋਂਗੇ। ਫ਼ੇਰ ਤੁਸੀਂ ਉਸਦੀਆਂ ਸਜਾਵਾਂ ਵਿੱਚ ਹਿੱਸਾ ਪ੍ਰਾਪਤ ਨਹੀਂ ਕਰੋਂਗੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਇੱਕ ਹੋਰ ਆਵਾਜ਼ ਸਵਰਗ ਤੋਂ ਇਹ ਆਖਦੀ ਸੁਣੀ: “ ‘ਮੇਰੇ ਲੋਕੋ ਉਸ ਨਗਰੀ ਵਿੱਚੋਂ ਨਿਕਲ ਆਓ,’ ਤਾਂ ਜੋ ਤੁਸੀਂ ਉਸਦੇ ਪਾਪਾਂ ਵਿੱਚ ਭਾਗੀਦਾਰ ਨਾ ਬਣੋ, ਅਤੇ ਤਾਂ ਜੋ ਤੁਸੀਂ ਉਸ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਨਾ ਹੋਵੋ;
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇੱਕ ਹੋਰ ਅਵਾਜ਼ ਅਕਾਸ਼ੋਂ ਇਹ ਆਖਦੇ ਸੁਣੀ, - ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਮਤੇ ਤੁਸੀਂ ਉਹ ਦਿਆਂ ਪਾਪਾਂ ਦੇ ਭਾਗੀ ਬਣੋ, ਮਤੇ ਤੁਸੀਂ ਉਹ ਦਿਆਂ ਬਵਾਂ ਵਿੱਚ ਸਾਂਝੀ ਹੋਵੋ!
Punjabi ERV
ਫ਼ਿਰ ਮੈਂ ਸਵਰਗ ਤੋਂ ਇੱਕ ਹੋਰ ਅਵਾਜ਼ ਸੁਣੀ; "ਮੇਰੇ ਲੋਕੋ, ਨਗਰ ਤੋਂ ਬਾਹਰ ਆ ਜਾਓ, ਤਾਂ ਜੋ ਤੁਸੀਂ ਉਸਦੇ ਪਾਪਾਂ ਦੇ ਭਾਗੀ ਨਹੀਂ ਹੋਵੋਂਗੇ। ਫ਼ੇਰ ਤੁਸੀਂ ਉਸਦੀਆਂ ਸਜਾਵਾਂ ਵਿੱਚ ਹਿੱਸਾ ਪ੍ਰਾਪਤ ਨਹੀਂ ਕਰੋਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اسمان وِچوں کِسے ہور نُوں ایہہ آکھدیاں سُنیا پئی اَے میری اُمّت دے لوکو اوہدے وِچوں نِکل آؤ۔ تاں جو تُسی اوہدیاں گُناہاں وِچ شریک نا ہوؤ۔ تے اوہدیاں آفتاں وِچوں کوئی تُہاڈے اُتّے نا آوے۔
Punjabi Standard Bible (Punjabi Standard Bible) 2023
ਫਿਰ ਮੈਨੂੰ ਸਵਰਗ ਤੋਂ ਇੱਕ ਹੋਰ ਅਵਾਜ਼ ਇਹ ਕਹਿੰਦੀ ਸੁਣਾਈ ਦਿੱਤੀ: ਮੇਰੇ ਲੋਕੋ, ਉਸ ਵਿੱਚੋਂ ਨਿੱਕਲ ਆਓ ਤਾਂਕਿ ਤੁਸੀਂ ਉਸ ਦੇ ਪਾਪਾਂ ਵਿੱਚ ਸਾਂਝੀ ਨਾ ਹੋਵੋ ਅਤੇ ਉਸ ਦੀਆਂ ਬਿਪਤਾਵਾਂ ਤੁਹਾਡੇ ਉੱਤੇ ਨਾ ਆ ਪੈਣ।