Revelation 19:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉੱਥੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ। ਘੋੜ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਆਂ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਮੈਂ ਸਵਰਗ ਖੁੱਲ੍ਹਿਆ ਹੋਇਆ ਵੇਖਿਆ ਅਤੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ, ਜਿਹੜਾ ਉਸ ਤੇ ਸਵਾਰ ਸੀ ਵਫ਼ਾਦਾਰ ਅਤੇ ਸੱਚਾ ਅਖਵਾਉਂਦਾ ਹੈ। ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਕਾਸ਼ ਨੂੰ ਖੁਲ੍ਹਿਆ ਹੋਇਆ ਡਿੱਠਾ, ਤਾਂ ਕੀ ਵੇਖਦਾ ਹਾਂ ਭਈ ਇੱਕ ਨੁਕਰਾ ਘੋੜਾ ਹੈ ਅਤੇ ਉਹ ਦਾ ਸਵਾਰ \ਵਫ਼ਾਦਾਰ\ ਅਤੇ \ਸੱਚਾ\ ਸਦਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਉਂ ਅਤੇ ਜੁੱਧ ਕਰਦਾ ਹੈ
Punjabi ERV
ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉਥੇ ਮੇਰੇ ਸਾਮ੍ਹਣੇ ਇੱਕ ਚਿਟ੍ਟਾ ਘੋਡ਼ਾ ਸੀ। ਘੋਡ਼ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਰਣੇ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اسمان نُوں کُھلا ہویا ویکھیا۔ تے کِیہ ویکھنا آں پئی اِک چِٹّا گھوڑا اے۔ تے اوہدے اُتّے اِک سوار اے جیہڑا سَچّا تے برحق اکھواؤندا اے۔ تے اوہ راستی دے نال انصاف تے لڑائی کر دا اے۔
Punjabi Standard Bible (Punjabi Standard Bible) 2023
ਫਿਰ ਮੈਂ ਸਵਰਗ ਨੂੰ ਖੁੱਲ੍ਹਾ ਹੋਇਆ ਵੇਖਿਆ ਅਤੇ ਵੇਖੋ, ਇੱਕ ਚਿੱਟਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਵਫ਼ਾਦਾਰ ਅਤੇ ਸੱਚਾ ਕਹਾਉਂਦਾ ਹੈ; ਉਹ ਧਾਰਮਿਕਤਾ ਨਾਲ ਨਿਆਂ ਅਤੇ ਯੁੱਧ ਕਰਦਾ ਹੈ।