Revelation 19:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਘੋੜ ਸਵਾਰ ਦੇ ਮੁੱਖ ਵਿੱਚੋਂ ਇੱਕ ਤਿਖੀ ਤਲਵਾਰ ਬਾਹਰ ਆਉਂਦੀ ਹੈ। ਉਹ ਇਸ ਤਲਵਾਰ ਦੀ ਵਰਤੋਂ ਕੌਮਾਂ ਨੂੰ ਹਰਾਉਣ ਲਈ ਕਰੇਗਾ। ਉਹ ਉਨ੍ਹਾਂ ਉੱਤੇ ਲੋਹੇ ਦੀ ਸਲਾਖ ਨਾਲ ਸ਼ਾਸਨ ਕਰੇਗਾ। ਉਹ ਸਰਬ ਸ਼ਕਤੀ ਮਾਨ ਪਰਮੇਸ਼ੁਰ ਦੇ ਭਿਆਨਕ ਗੁੱਸੇ ਦੀ ਘੁਲਾੜੀ ਵਿੱਚ ਅੰਗੂਰਾਂ ਨੂੰ ਨਿਚੋੜੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿਕਲਦੀ ਹੈ ਜਿਸ ਨਾਲ ਉਹ ਰਾਸ਼ਟਰਾ ਦਾ ਨਾਸ਼ ਕਰੇ। “ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਰਾਜ ਕਰੇਗਾ।” ਉਹ ਸਰਵ ਸ਼ਕਤੀਮਾਨ ਪਰਮੇਸ਼ਵਰ ਦੇ ਕ੍ਰੋਧ ਦੀ ਅੱਗ ਦੇ ਦਾਖਰਸ ਦੇ ਚੁਬੱਚੇ ਨੂੰ ਲਿਤਾੜੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਭਈ ਓਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਓਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈ ਦੇ ਚੁਬੱਚੇ ਨੂੰ ਲਿਤਾੜਦਾ ਹੈ
Punjabi ERV
ਘੋਡ਼ ਸਵਾਰ ਦੇ ਮੁਖ ਵਿੱਚੋਂ ਇੱਕ ਤਿਖੀ ਤਲਵਾਰ ਬਾਹਰ ਆਉਂਦੀ ਹੈ। ਉਹ ਇਸ ਤਲਵਾਰ ਦੀ ਵਰਤੋਂ ਕੌਮਾਂ ਨੂੰ ਹਰਾਉਣ ਲਈ ਕਰੇਗਾ। ਉਹ ਉਨ੍ਹਾਂ ਉੱਤੇ ਲੋਹੇ ਦੀ ਸਲਾਖ ਨਾਲ ਸ਼ਾਸਨ ਕਰੇਗਾ। ਉਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਭਿਆਨਕ ਗੁੱਸੇ ਦੀ ਘੁਲਾਡ਼ੀ ਵਿੱਚ ਅੰਗੂਰਾਂ ਨੂੰ ਨਿਚੋਡ਼ੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے قوماں دے مارن لئی اوہدے مُنھ وِچوں اِک تیز تلوار پئی نِکلدی اے۔ تے اوہ لوہے دے ڈنڈے نال اوہناں اُتّے حکُومت کرے گا تے قادرِ مُطلق خُدا دے سخت غضب دی مَے دے حوض وِچ انگور لتاڑے گا۔
Punjabi Standard Bible (Punjabi Standard Bible) 2023
ਉਸ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਤਾਂਕਿ ਇਸ ਨਾਲ ਉਹ ਕੌਮਾਂ ਨੂੰ ਮਾਰੇ; ਉਹ ਲੋਹੇ ਦੇ ਡੰਡੇ ਨਾਲ ਉਨ੍ਹਾਂ ਉੱਤੇ ਰਾਜ ਕਰੇਗਾ। ਉਹ ਸਰਬ-ਸ਼ਕਤੀਮਾਨ ਪਰਮੇਸ਼ਰ ਦੇ ਭਿਆਨਕ ਕ੍ਰੋਧ ਦੀ ਮੈ ਦੇ ਚੁਬੱਚੇ ਵਿੱਚ ਅੰਗੂਰਾਂ ਨੂੰ ਲਤਾੜੇਗਾ।