Revelation 19:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਿਆ ਦੇਖਿਆ। ਦੂਤ ਨੇ ਅਕਾਸ਼ ਵਿੱਚ ਉੱਚੇ ਉੱਡ ਰਹੇ ਪੰਛੀਆਂ ਨੂੰ ਚੀਕਕੇ ਆਖਿਆ, “ਤੁਸੀਂ ਸਾਰੇ ਇਕੱਠੇ ਹੋਕੇ ਪਰਮੇਸ਼ੁਰ ਦੀ ਮਹਾਨ ਦਾਅਵਤ ਤੇ ਆਓ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਮੈਂ ਸਵਰਗਦੂਤ ਨੂੰ ਸੂਰਜ ਵਿੱਚ ਖਲੋਤਾ ਹੋਇਆ ਵੇਖਿਆ, ਉਸਨੇ ਉੱਚੀ ਆਵਾਜ਼ ਨਾਲ ਸਾਰੇ ਅਕਾਸ਼ ਵਿੱਚ ਉੱਡਦੇ ਪੰਛੀਆਂ ਨੂੰ ਆਖਿਆ, “ਆਓ, ਮਹਾਨ ਪਰਮੇਸ਼ਵਰ ਦੇ ਵੱਡੇ ਭੋਜ ਲਈ ਇਕੱਠੇ ਹੋ ਜਾਓ,
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਾ ਵੇਖਿਆ ਅਤੇ ਉਸ ਨੇ ਓਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਹਾਕ ਮਾਰ ਕੇ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਉਤ ਲਈ ਇਕੱਠੇ ਹੋਵੋ!
Punjabi ERV
ਫ਼ੇਰ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਿਆ ਦੇਖਿਆ। ਦੂਤ ਨੇ ਅਕਾਸ਼ ਵਿੱਚ ਉੱਚੇ ਉੱਡ ਰਹੇ ਪੰਛੀਆਂ ਨੂੰ ਚੀਕਕੇ ਆਖਿਆ, "ਤੁਸੀਂ ਸਾਰੇ ਇਕਠੇ ਹੋਕੇ ਪਰਮੇਸ਼ੁਰ ਦੀ ਮਹਾਨ ਦਾਅਵਤ ਤੇ ਆਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں ہور فرِشتے نُوں سُورج اُتّے کھلوتا ہویا ویکھیا تے اوس اُچّی اُچّی اسمان دے وِچکار سارے اُڈن والیاں پکھیرُواں نُوں آکھیا۔ پئی آؤ خُدا دی وڈّی ضیافت وِچ شریک ہون لئی اکٹّھے ہو جاؤ۔
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਸਵਰਗਦੂਤ ਨੂੰ ਸੂਰਜ ਉੱਤੇ ਖੜ੍ਹੇ ਵੇਖਿਆ ਅਤੇ ਉਸ ਨੇ ਅਕਾਸ਼ ਵਿੱਚ ਉੱਡਦੇ ਹੋਏ ਪੰਛੀਆਂ ਨੂੰ ਉੱਚੀ ਅਵਾਜ਼ ਵਿੱਚ ਪੁਕਾਰ ਕੇ ਕਿਹਾ, “ਆਓ, ਪਰਮੇਸ਼ਰ ਦੀ ਵੱਡੀ ਦਾਅਵਤ ਲਈ ਇਕੱਠੇ ਹੋ ਜਾਓ,