Revelation 19:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਸ ਦਰਿੰਦੇ ਨੂੰ ਫੜ ਲਿਆ ਗਿਆ, ਅਤੇ ਉਸ ਦੇ ਨਾਲ ਉਸ ਝੂਠੇ ਨਬੀ ਨੂੰ ਵੀ ਜਿਸਨੇ ਉਸਦੇ ਸਾਹਮਣੇ ਚਿੰਨ੍ਹ ਚਮਤਕਾਰ ਵਿਖਾਏ ਸਨ। ਅਤੇ ਇੰਨ੍ਹਾ ਚਿੰਨ੍ਹਾਂ ਨਾਲ ਉਸਨੇ ਉਹਨਾਂ ਨੂੰ ਭਰਮਾ ਲਿਆ ਅਤੇ ਜਿਨ੍ਹਾਂ ਨੇ ਉਸ ਦਰਿੰਦੇ ਦਾ ਨਿਸ਼ਾਨ ਲਗਾਇਆ ਨਾਲੇ ਉਹਨਾਂ ਨੂੰ ਜਿਹੜੇ ਉਸਦੀ ਮੂਰਤੀ ਦੀ ਪੂਜਾ ਕਰਦੇ ਸਨ। ਇਹਨਾਂ ਦੋਨਾਂ ਨੂੰ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਸੀ ਜਿਉਂਦੇ ਹੀ ਸੁੱਟ ਦਿੱਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਭੀ ਜਿਹ ਨੇ ਉਹ ਦੇ ਸਾਹਮਣੇ ਓਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾ ਨਾਲ ਉਸ ਨੇ ਓਹਨਾਂ ਨੂੰ ਭਰਮਾ ਛੱਡਿਆ ਸੀ ਜਿੰਨ੍ਹਾਂ ਉਸ ਦਰਿੰਦੇ ਦਾ ਦਾਗ ਲੁਕਾਇਆ ਸੀ, ਨਾਲੇ ਓਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਏਹ ਦੋਵੇਂ ਓਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜੀਉਂਦੇ ਜੀ ਸੁੱਟੇ ਗਏ!
Punjabi ERV
ਪਰ ਜਾਨਵਰ ਫ਼ਡ਼ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ਡ਼ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨਹਆਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ پشُو تے اوہدے نال اوہ جُھوٹھا نبی پھڑیا گیا۔ جِس اوہدے سامھنے ایہو جئے نِشان وکھائے سن جِنہاں نال اوس پشُو دا ٹھپّہ لین والیاں تے اوہدے بُت دی پُوجا کرن والیاں نُوں بدراہ کر دِتّا سی۔ اوہ دونویں اَگ دی اوس جِھیل وِچ جِیوندے سُٹّے گئے۔ جیہڑی گندھک نال بَلدی اے۔
Punjabi Standard Bible (Punjabi Standard Bible) 2023
ਉਸ ਪਸ਼ੂ ਨੂੰ ਅਤੇ ਉਸ ਦੇ ਨਾਲ ਉਸ ਝੂਠੇ ਨਬੀ ਨੂੰ ਵੀ ਫੜ ਲਿਆ ਗਿਆ ਜਿਸ ਨੇ ਪਸ਼ੂ ਦੇ ਸਾਹਮਣੇ ਚਿੰਨ੍ਹ ਵਿਖਾਏ ਸਨ। ਇਨ੍ਹਾਂ ਚਿੰਨ੍ਹਾਂ ਦੁਆਰਾ ਉਸ ਨੇ ਉਨ੍ਹਾਂ ਨੂੰ ਭਰਮਾਇਆ ਸੀ ਜਿਨ੍ਹਾਂ ਉੱਤੇ ਉਸ ਪਸ਼ੂ ਦੀ ਮੋਹਰ ਸੀ ਅਤੇ ਜਿਹੜੇ ਉਸ ਦੀ ਮੂਰਤੀ ਦੀ ਪੂਜਾ ਕਰਦੇ ਸਨ; ਉਨ੍ਹਾਂ ਦੋਹਾਂ ਨੂੰ ਜੀਉਂਦੇ ਹੀ ਅੱਗ ਦੀ ਉਸ ਝੀਲ ਵਿੱਚ ਸੁੱਟ ਦਿੱਤਾ ਗਿਆ ਜਿਹੜੀ ਗੰਧਕ ਨਾਲ ਬਲਦੀ ਹੈ।