Revelation 2:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮਾਦਾਨਾਂ ਵਿੱਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਫ਼ਸੁਸ ਨਗਰ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜ੍ਹੇ ਹੋਏ ਹਨ ਅਤੇ ਜੋ ਸੱਤ ਸੋਨੇ ਦੇ ਸ਼ਮਾਦਾਨਾਂ ਦੇ ਵਿੱਚ ਚਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ ਉਹ ਇਹ ਆਖਦਾ ਹੈ,
Punjabi ERV
"ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮ੍ਹਾਦਾਨਾਂ ਵਿਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِفِسُس دی کلِیسیا دے فرِشتے نُوں ایہہ لِکھ۔ پئی جِس اپنے سَجّے ہتّھ وِچ سَتّ تارے لَئے ہوئے نیں تے سونے دِیاں ستّاں دِیویاں وِچ پِھردا اے۔ اوہ ایہہ آکھدا اے پئی۔
Punjabi Standard Bible (Punjabi Standard Bible) 2023
“ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੋਨੇ ਦੇ ਸੱਤ ਸ਼ਮਾਦਾਨਾਂ ਵਿਚਕਾਰ ਚੱਲਦਾ-ਫਿਰਦਾ ਹੈ ਉਹ ਇਹ ਕਹਿੰਦਾ ਹੈ: