Revelation 2:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੁੱਖ ਤੋਂ ਨਾ ਡਰੋ ਜਿਹੜਾ ਤੁਸੀਂ ਸਹਿਣ ਵਾਲੇ ਹੋ। ਮੈਂ ਤੁਹਾਨੂੰ ਦੱਸਦਾ ਹਾਂ, ਦੁਸ਼ਟ ਤੁਹਾਡੇ ਵਿੱਚੋਂ ਕਈਆਂ ਨੂੰ ਪਰਖਣ ਲਈ ਜੇਲ੍ਹ ਵਿੱਚ ਪਾ ਦੇਵੇਗਾ, ਅਤੇ ਤੁਹਾਨੂੰ ਦਸ ਦਿਨਾਂ ਤੱਕ ਅੱਤਿਆਚਾਰ ਸਹਿਣੇ ਪੈਣਗੇ। ਪਰ ਤੁਸੀਂ ਮੌਤ ਤੱਕ ਵੀ ਵਫ਼ਾਦਾਰ ਰਹੋ, ਅਤੇ ਮੈਂ ਤੁਹਾਨੂੰ ਜੀਵਨ ਦਾ ਮੁਕਟ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਦੁਖ ਤੈਂ ਭੋਗਣੇ ਹਨ ਤੂੰ ਓਹਨਾਂ ਤੋਂ ਨਾ ਡਰੀ। ਵੇਖੋ, ਸ਼ਤਾਨ ਤੁਹਾਡੇ ਵਿੱਚੋਂ ਕਈਆਂ ਨੂੰ ਕੈਦ ਵਿੱਚ ਪਾ ਸੁੱਟੇਗਾ ਭਈ ਤੁਸੀਂ ਪਰਤਾਏ ਜਾਓ ਅਤੇ ਤੁਹਾਨੂੰ ਦਸਾਂ ਦਿਨਾਂ ਤੀਕ ਬਿਪਤਾ ਹੋਵੇਗੀ। ਤੂੰ ਮਰਨ ਤੋੜੀ ਵਫ਼ਾਦਾਰ ਰਹੁ ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ
Punjabi ERV
ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹਡ਼ੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑے دُکھ تینُوں جَھلّنے پَین گے۔ اوہناں توں نا ڈر۔ ویکھو ابلیس تُہاڈے وِچوں کُجھ نُوں قید وِچ پان نُوں تیار اے۔ پئی تُسی ازمائے جاؤ تے دَس دِناں تِیکر مُصِیبت پاؤ گے۔ جان دین تِیکر وی وفادار رہو تے مَیں تینُوں زِندگی دا تاج دیاں گا۔
Punjabi Standard Bible (Punjabi Standard Bible) 2023
ਜਿਹੜੇ ਦੁੱਖ ਤੂੰ ਝੱਲਣ ਵਾਲਾ ਹੈਂ, ਉਨ੍ਹਾਂ ਤੋਂ ਨਾ ਡਰ। ਵੇਖ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਨੂੰ ਕੈਦਖ਼ਾਨੇ ਵਿੱਚ ਸੁੱਟਣ ਵਾਲਾ ਹੈ ਤਾਂਕਿ ਤੁਸੀਂ ਪਰਖੇ ਜਾਓ ਅਤੇ ਤੁਹਾਨੂੰ ਦਸਾਂ ਦਿਨਾਂ ਤੱਕ ਕਸ਼ਟ ਹੋਵੇਗਾ; ਮੌਤ ਤੱਕ ਵਿਸ਼ਵਾਸਯੋਗ ਰਹਿ ਅਤੇ ਮੈਂ ਤੈਨੂੰ ਜੀਵਨ ਦਾ ਤਾਜ ਦਿਆਂਗਾ।