Revelation 2:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸ ਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤਦਾ ਹੈ, ਉਸ ਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਸ ਉੱਪਰ ਦੂਜੀ ਮੌਤ ਦਾ ਕੋਈ ਅਸਰ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਦੂਜੀ ਮੌਤ ਤੋਂ ਉਹ ਦਾ ਕਦੇ ਵਿਗਾੜ ਨਾ ਹੋਵੇਗਾ।।
Punjabi ERV
ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹਡ਼ਾ ਵਿਅਕਤੀ ਜਿੱਤਦਾ ਹੈ, ਉਸਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے کنّ ہَین اوہ سُن لَئے پئی رُوح کلِیسیاواں نُوں کِیہ آکھدا اے۔ جیہڑا جِتّے اوہنوں دُوجی مَوت توں نُقصان نا پہنچے گا۔
Punjabi Standard Bible (Punjabi Standard Bible) 2023
“ਜਿਸ ਦੇ ਕੰਨ ਹੋਣ ਉਹ ਸੁਣ ਲਵੇ ਕਿ ਆਤਮਾ ਕਲੀਸਿਆਵਾਂ ਨੂੰ ਕੀ ਕਹਿੰਦਾ ਹੈ; ਜਿਹੜਾ ਜਿੱਤੇਗਾ ਦੂਜੀ ਮੌਤ ਤੋਂ ਉਸ ਦੀ ਕੋਈ ਹਾਨੀ ਨਾ ਹੋਵੇਗੀ।