Revelation 2:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ। ਤੁਸੀਂ ਉੱਥੇ ਰਹਿੰਦੇ ਹੋ ਜਿੱਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹੜਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉੱਥੇ ਤੁਹਾਡਾ ਸ਼ਹਿਰ ਹੈ ਜਿੱਥੇ ਸ਼ੈਤਾਨ ਰਹਿੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ, ਜਿੱਥੇ ਸ਼ੈਤਾਨ ਦਾ ਸਿੰਘਾਸਣ ਹੈ। ਫਿਰ ਵੀ ਤੁਸੀਂ ਮੇਰੇ ਨਾਮ ਪ੍ਰਤੀ ਸੱਚੇ ਹੋ। ਤੁਸੀਂ ਮੇਰੇ ਵਿੱਚ ਆਪਣੀ ਨਿਹਚਾ ਨੂੰ ਨਹੀਂ ਛੱਡਿਆ, ਇੱਥੋਂ ਤੱਕ ਕਿ ਅੰਤਿਪਾਸ ਦੇ ਦਿਨਾਂ ਵਿੱਚ ਵੀ ਨਹੀਂ ਛੱਡਿਆ। ਮੇਰਾ ਵਫ਼ਾਦਾਰ ਗਵਾਹ, ਜਿਸ ਨੂੰ ਤੁਹਾਡੇ ਸ਼ਹਿਰ ਵਿੱਚ ਮਾਰ ਦਿੱਤਾ ਗਿਆ ਸੀ, ਜਿੱਥੇ ਸ਼ੈਤਾਨ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ਤਾਨ ਦੀ ਗੱਦੀ ਹੈ, ਅਤੇ ਤੂੰ ਤਕੜਾਈ ਨਾਲ ਮੇਰਾ ਨਾਮ ਫੜੀ ਰੱਖਦਾ ਹੈਂ ਅਤੇ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਮਾਤਬਰ ਜਨ ਸੀ ਜਿਹੜਾ ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ਤਾਨ ਵੱਸਦਾ ਹੈ ਉਹ ਦੇ ਦਿਨੀਂ ਵੀ ਤੈਂ ਮੇਰੀ ਨਿਹਚਾ ਤੋਂ ਇਨਕਾਰ ਨਹੀਂ ਕੀਤਾ
Punjabi ERV
ਮੈਂ ਜਾਣਦਾ ਹਾਂ ਕਿ ਤੁਸੀਂ ਕਿਥੇ ਰਹਿੰਦੇ ਹੋ। ਤੁਸੀਂ ਉਥੇ ਰਹਿੰਦੇ ਹੋ ਜਿਥ੍ਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹਡ਼ਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉਥੇ ਤੁਹਾਡਾ ਸ਼ਹਿਰ ਹੈ ਜਿਥੇ ਸ਼ੈਤਾਨ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں ایہہ تے جاننا آں پئی تُوں شیطان دے تخت دے تھاں وِچ رہنا ایں۔ تے میرے ناں اُتّے قیم رہنا ایں۔ تے جِنہاں دِناں وِچ میرا وفادار گواہ اِنتپاس تُہاڈے وِچ اوس تھاں قتل ہویا سی جِتّھے شیطان رہندا اے اوہناں دِناں وِچ وی تُوں میرے اُتّے اِیمان رکھن توں اِنکار نا کِیتا۔
Punjabi Standard Bible (Punjabi Standard Bible) 2023
ਮੈਂ ਜਾਣਦਾ ਹਾਂ ਕਿ ਤੂੰ ਉੱਥੇ ਰਹਿੰਦਾ ਹੈਂ ਜਿੱਥੇ ਸ਼ੈਤਾਨ ਦਾ ਸਿੰਘਾਸਣ ਹੈ; ਤਾਂ ਵੀ ਤੂੰ ਮੇਰੇ ਨਾਮ ਨੂੰ ਦ੍ਰਿੜ੍ਹਤਾ ਨਾਲ ਫੜੀ ਰੱਖਿਆ ਹੈ ਅਤੇ ਆਪਣੇ ਵਿਸ਼ਵਾਸ ਦਾ ਜੋ ਤੂੰ ਮੇਰੇ ਉੱਤੇ ਰੱਖਦਾ ਹੈਂ, ਮੇਰੇ ਵਿਸ਼ਵਾਸਯੋਗ ਗਵਾਹ ਅੰਤਿਪਾਸ ਦੇ ਦਿਨਾਂ ਵਿੱਚ ਵੀ ਇਨਕਾਰ ਨਹੀਂ ਕੀਤਾ ਜਿਹੜਾ ਤੁਹਾਡੇ ਵਿਚਕਾਰ ਹੀ ਮਾਰਿਆ ਗਿਆ ਜਿੱਥੇ ਸ਼ੈਤਾਨ ਦਾ ਵਾਸ ਹੈ।