Revelation 2:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ। “ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁੱਕਵਾਂ ਮੰਨ ਦਿਆਂਗਾ। ਇਸ ਪੱਥਰ ਉੱਤੇ ਇੱਕ ਨਵਾਂ ਨਾਮ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪੱਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਦੇ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਮੈਂ ਉਸ ਨੂੰ ਗੁਪਤ ਮੰਨੇ ਵਿੱਚੋਂ ਦੇਵਾਂਗਾ। ਮੈਂ ਉਸ ਵਿਅਕਤੀ ਨੂੰ ਇੱਕ ਚਿੱਟਾ ਪੱਥਰ ਵੀ ਦੇਵਾਂਗਾ ਜਿਸ ਉੱਤੇ ਨਵਾਂ ਨਾਮ ਲਿਖਿਆ ਹੋਵੇਗਾ, ਜੋ ਇਸਨੂੰ ਪ੍ਰਾਪਤ ਕਰੇਗਾ ਕੇਵਲ ਉਹ ਹੀ ਉਸ ਨੂੰ ਜਾਣੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਗੁਪਤ ਮੰਨ ਵਿੱਚੋਂ ਦਿਆਂਗਾ ਅਤੇ ਮੈਂ ਉਹਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਉਂ ਲਿਖਿਆ ਹੋਇਆ ਹੈ, ਜਿਹ ਨੂੰ ਉਹ ਦੇ ਲੈਣ ਵਾਲੇ ਤੋਂ ਛੁੱਟ ਹੋਰ ਕੋਈ ਨਹੀਂ ਜਾਣਦਾ ਹੈ।।
Punjabi ERV
"ਹਰ ਕੋਈ ਜਿਹਡ਼ਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ। ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁਕਵਾਂ ਮੰਨ ਦਿਆਂਗਾ। ਇਸ ਪਥ੍ਥਰ ਉੱਤੇ ਇੱਕ ਨਵਾਂ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹਡ਼ਾ ਇਸ ਪਥ੍ਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے کنّ ہَین اوہ سُن لَئے پئی رُوح کلِیسیاواں نُوں کِیہ آکھدا اے۔ جیہڑا جِتّے مَیں اوہنوں لُکے ہوئے مَن وِچوں دیاں گا۔ تے اِک چِٹّا پتّھر دیاں گا اوس پتّھر اُتّے اِک نواں ناں لِکھیا ہویا ہوئے گا جِہنُوں اوہدے لین والے دے سِوا کوئی نا جانے گا۔
Punjabi Standard Bible (Punjabi Standard Bible) 2023
“ਜਿਸ ਦੇ ਕੰਨ ਹੋਣ ਉਹ ਸੁਣ ਲਵੇ ਕਿ ਆਤਮਾ ਕਲੀਸਿਆਵਾਂ ਨੂੰ ਕੀ ਕਹਿੰਦਾ ਹੈ; ਜਿਹੜਾ ਜਿੱਤੇਗਾ ਮੈਂ ਉਸ ਨੂੰ ਗੁਪਤ ਮੰਨੇ ਵਿੱਚੋਂ ਦਿਆਂਗਾ। ਮੈਂ ਉਸ ਨੂੰ ਸਫ਼ੇਦ ਪੱਥਰ ਵੀ ਦਿਆਂਗਾ; ਉਸ ਪੱਥਰ ਉੱਤੇ ਇੱਕ ਨਵਾਂ ਨਾਮ ਉੱਕਰਿਆ ਹੋਇਆ ਹੈ ਜਿਸ ਨੂੰ ਇਸ ਦੇ ਪ੍ਰਾਪਤ ਕਰਨ ਵਾਲੇ ਤੋਂ ਇਲਾਵਾ ਹੋਰ ਕੋਈ ਨਹੀਂ ਜਾਣਦਾ।