Revelation 2:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹੜੀਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹੜੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਥੂਆਤੀਰੇ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਪਰਮੇਸ਼ਵਰ ਦੇ ਪੁੱਤਰ ਦੇ ਸ਼ਬਦ ਹਨ, ਜਿਸ ਦੀਆਂ ਅੱਖਾਂ ਬਲਦੀ ਹੋਈ ਅੱਗ ਵਰਗੀਆਂ ਹਨ ਅਤੇ ਜਿਸ ਦੇ ਪੈਰ ਬਲਦੇ ਹੋਏ ਪਿੱਤਲ ਵਰਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਥੂਆਤੀਰੇ ਦੀ ਕਲਿਸੀਯਾ ਦੇ ਦੂਤ ਨੂੰ ਇਉਂ ਲਿਖ ਭਈ ਪਰਮੇਸ਼ੁਰ ਦਾ ਪੁੱਤ੍ਰ ਜਿਹ ਦੀਆਂ ਅੱਖੀਆਂ ਅਗਨੀ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਖਾਲਸ ਪਿੱਤਲ ਦੀ ਨਿਆਈਂ ਹਨ ਇਹ ਆਖਦਾ ਹੈ,
Punjabi ERV
"ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹਡ਼ਿਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹਡ਼ੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ;
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تھواتِیرہ دی کلِیسیا دے فرِشتے نُوں ایہہ لِکھ پئی۔ خُدا دا پُتر جِہدِیاں اَکھّیاں اَگ دی لاٹ وانگر تے پَیر خالص پِتّل وانگر نیں ایہہ آکھدا اے پئی۔
Punjabi Standard Bible (Punjabi Standard Bible) 2023
“ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਪਰਮੇਸ਼ਰ ਦਾ ਪੁੱਤਰ ਜਿਸ ਦੀਆਂ ਅੱਖਾਂ ਅੱਗ ਦੀ ਲਾਟ ਜਿਹੀਆਂ ਅਤੇ ਜਿਸ ਦੇ ਪੈਰ ਚਮਕਦੇ ਹੋਏ ਪਿੱਤਲ ਵਰਗੇ ਹਨ ਉਹ ਇਹ ਕਹਿੰਦਾ ਹੈ: