Revelation 2:23 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਸਦੇ ਬੱਚਿਆਂ ਨੂੰ ਮਾਰ ਦਿਆਂਗਾ। ਤਦ ਸਾਰੀਆਂ ਕਲੀਸਿਆਵਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਹ ਹਾਂ ਜੋ ਦਿਲਾਂ ਅਤੇ ਦਿਮਾਗਾਂ ਦੀ ਖੋਜ ਕਰਦਾ ਹਾਂ ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਹ ਦੇ ਬਾਲਕਾਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਂ ਜਾਣ ਲੈਣਗੀਆਂ ਜੋ ਗੁਰਦਿਆਂ ਅਤੇ ਹਿਰਦਿਆਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੀਆਂ ਕਰਨੀਆਂ ਦੇ ਅਨੁਸਾਰ ਫਲ ਦਿਆਂਗਾ
Punjabi ERV
ਮੈਂ ਉਸਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے پُتراں نُوں جانوں ماراں گا۔ تے سارِیاں کلِیسیاواں نُوں پتا لگّے گا۔ پئی گُردیاں تے دِلاں دا جانن والا مَیں آں۔ تے مَیں تُہاڈے وِچوں ہر اِک نُوں اوہدیاں کمّاں دے سببّوں بدلہ دیاں گا۔
Punjabi Standard Bible (Punjabi Standard Bible) 2023
ਮੈਂ ਉਸ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ; ਤਦ ਸਭ ਕਲੀਸਿਆਵਾਂ ਜਾਣ ਲੈਣਗੀਆਂ ਕਿ ਮੈਂ ਹੀ ਹਾਂ ਜੋ ਮਨਾਂ ਅਤੇ ਹਿਰਦਿਆਂ ਨੂੰ ਜਾਂਚਦਾ ਹਾਂ; ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਬਦਲਾ ਦਿਆਂਗਾ।