Revelation 2:24 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿੱਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਮੈਂ ਥੂਆਤੀਰੇ ਵਿੱਚ ਤੁਹਾਡੇ ਬਾਕੀ ਲੋਕਾਂ ਨੂੰ ਕਹਿੰਦਾ ਹਾਂ, ਜੋ ਤੁਸੀਂ ਉਸਦੀ ਸਿੱਖਿਆ ਨੂੰ ਨਹੀਂ ਮੰਨਦੇ ਅਤੇ ਸ਼ੈਤਾਨ ਦੇ ਡੂੰਘੇ ਭੇਦ ਨਹੀਂ ਸਿੱਖੇ, ‘ਮੈਂ ਤੁਹਾਡੇ ਤੇ ਕੋਈ ਹੋਰ ਬੋਝ ਨਹੀਂ ਪਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ ਅਤੇ ਜਿਹੜੇ ਉਹਨਾਂ ਗੱਲਾਂ ਤੋਂ ਮਹਿਰਮ ਨਹੀਂ ਜਿਹੜੀਆਂ ਸ਼ਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ ਇਹ ਕਹਿੰਦਾ ਹਾਂ ਭਈ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ
Punjabi ERV
"ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿਖ੍ਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُہانوں تھواتِیرہ دے لوکاں نُوں جیہڑے اوس تعلِیم نُوں نئیں مَن دے تے اوہناں گلّاں توں جِنہاں نُوں لوک شیطان دِیاں ڈونگھیاں گلّاں آکھدے نیں ناواقِف ہو۔ ایہہ آکھنا آں۔ پئی تُہاڈے اُتّے ہور بھار نا پاواں گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਬਾਕੀਆਂ ਨੂੰ ਜਿਹੜੇ ਥੂਆਤੀਰੇ ਵਿੱਚ ਹੋ ਅਤੇ ਇਸ ਸਿੱਖਿਆ ਉੱਤੇ ਨਹੀਂ ਚੱਲਦੇ ਅਤੇ ਜਿਨ੍ਹਾਂ ਸ਼ੈਤਾਨ ਦੀਆਂ ਉਨ੍ਹਾਂ ਗੱਲਾਂ ਨੂੰ ਜੋ ‘ਡੂੰਘੀਆਂ’ ਕਹਾਉਂਦੀਆਂ ਹਨ, ਨਹੀਂ ਜਾਣਿਆ ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਬੋਝ ਨਹੀਂ ਪਾਵਾਂਗਾ।