Revelation 2:27 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ। ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ‘ਲੋਹੇ ਦੇ ਇੱਕ ਸ਼ਾਹੀ ਡੰਡੇ ਨਾਲ ਉਹਨਾਂ ਉੱਤੇ ਰਾਜ ਕਰੇਗਾ ਅਤੇ ਉਹਨਾਂ ਨੂੰ ਮਿੱਟੀ ਦੇ ਭਾਂਡਿਆਂ ਵਾਂਗ ਟੁਕੜਿਆਂ ਵਿੱਚ ਤੋੜ ਦੇਵੇਗਾ।’ ਜਿਵੇਂ ਕਿ ਮੈਨੂੰ ਮੇਰੇ ਪਿਤਾ ਤੋਂ ਅਧਿਕਾਰ ਪ੍ਰਾਪਤ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਲੋਹੇ ਦੇ ਡੰਡੇ ਨਾਲ ਓਹਨਾਂ ਉੱਤੇ ਹਕੂਮਤ ਕਰੇਗਾ ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਿਣੀ ਚਿਣੀ ਕਰ ਦੇਈਦਾ ਹੈ ਜਿਸ ਪਰਕਾਰ ਮੈਂ ਵੀ ਆਪਣੇ ਪਿਤਾ ਕੋਲੋਂ ਪਾਇਆ ਹੈ
Punjabi ERV
“ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ। ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।” ਜ਼ਬੂਰ 2:9
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ। ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ لوہے دے ڈنڈے نال اوہناں اُتّے حکُومت کرے گا۔ جیویں گھمیار دے بھانڈے ٹُٹ پُھٹ جاندے نیں۔ ایسے طرح مَیں وی اجیہا اختیار اپنے باپ کولوں لیا اے۔
Punjabi Standard Bible (Punjabi Standard Bible) 2023
ਉਹ ਲੋਹੇ ਦੇ ਡੰਡੇ ਨਾਲ ਉਨ੍ਹਾਂ ਉੱਤੇ ਰਾਜ ਕਰੇਗਾ ਅਤੇ ਉਨ੍ਹਾਂ ਨੂੰ ਮਿੱਟੀ ਦੇ ਬਰਤਨਾਂ ਵਾਂਗ ਚਕਨਾਚੂਰ ਕਰ ਦੇਵੇਗਾ।