Revelation 2:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਚੇਤੇ ਕਰੋ ਕਿ ਪਤਨ ਤੋਂ ਪਹਿਲਾਂ ਤੁਸੀਂ ਕਿੱਥੇ ਸੀ ਆਪਣੇ ਦਿਲਾਂ ਨੂੰ ਬਦਲੋ ਅਤੇ ਉਹੀ ਗੱਲਾਂ ਕਰੋ ਜਿਹੜੀਆਂ ਤੁਸੀਂ ਪਹਿਲਾਂ ਕਰਦੇ ਸੀ। ਜੇ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ ਤਾਂ ਮੈਂ ਤੁਹਾਡੇ ਪਾਸ ਆਵਾਂਗਾ। ਮੈਂ ਤੁਹਾਡਾ ਸ਼ਮਾਦਾਨ ਤੁਹਾਡੇ ਪਾਸੋਂ ਲੈ ਜਾਵਾਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਾਦ ਕਰੋ ਕਿ ਤੁਸੀਂ ਕਿੱਥੋਂ ਡਿੱਗੇ ਹੋ! ਤੋਬਾ ਕਰੋ ਅਤੇ ਉਹ ਕੰਮ ਕਰੋ ਜੋ ਤੁਸੀਂ ਪਹਿਲਾਂ ਕੀਤਾ ਸੀ। ਜੇ ਤੁਸੀਂ ਤੋਬਾ ਨਹੀਂ ਕੀਤੀ, ਤਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਡੇ ਸ਼ਮਾਦਾਨ ਨੂੰ ਉਸਦੀ ਜਗ੍ਹਾਂ ਤੋਂ ਹਟਾ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਚੇਤੇ ਕਰ ਜੋ ਤੂੰ ਕਿੱਥੋਂ ਡਿੱਗਾ ਹੈਂ ਅਤੇ ਤੋਬਾ ਕਰ ਅਤੇ ਆਪਣੇ ਅਗਲੇ ਹੀ ਕੰਮ ਕਰ! ਨਹੀਂ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਹ ਦੇ ਥਾਂ ਤੋਂ ਹਟਾ ਦਿਆਂਗਾ, ਜੇ ਤੈਂ ਤੋਬਾ ਨਾ ਕੀਤੀ
Punjabi ERV
ਇਸ ਲਈ ਚੇਤੇ ਕਰੋ ਕਿ ਪਤਨ ਤੋਂ ਪਹਿਲਾਂ ਤੁਸੀਂ ਕਿੱਥੇ ਸੀ ਆਪਣੇ ਦਿਲਾਂ ਨੂੰ ਬਦਲੋ ਅਤੇ ਉਹੀ ਗੱਲਾਂ ਕਰੋ ਜਿਹਡ਼ਿਆਂ ਤੁਸੀਂ ਪਹਿਲਾਂ ਕਰਦੇ ਸੀ। ਜੇ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ ਤਾਂ ਮੈਂ ਤੁਹਾਡੇ ਪਾਸ ਆਵਾਂਗਾ। ਮੈਂ ਤੁਹਾਡਾ ਸ਼ਮ੍ਹਾਦਾਨ ਤੁਹਾਡੇ ਪਾਸੋਂ ਲੈ ਜਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی تُوں چیتا کر پئی تُوں کِتّھوں ڈِگّا ایں۔ تے تَوبہ کر کے پہلے وانگر کمّ کر۔ تے جے تُوں تَوبہ نا کریں گا۔ تے تیرے کول مَیں آ کے تیرا دِیوا اوہدی تھاں توں ہٹا دیاں گا۔
Punjabi Standard Bible (Punjabi Standard Bible) 2023
ਇਸ ਲਈ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ ਅਤੇ ਪਸ਼ਚਾਤਾਪ ਕਰ ਅਤੇ ਪਹਿਲਾਂ ਵਰਗੇ ਕੰਮ ਕਰ; ਜੇ ਤੂੰ ਪਸ਼ਚਾਤਾਪ ਨਾ ਕੀਤਾ, ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਸਥਾਨ ਤੋਂ ਹਟਾ ਦਿਆਂਗਾ।