Revelation 2:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਸ਼ੁਰ ਦੇ ਬਾਗ ਵਿੱਚ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਹਰੇਕ ਜਿੱਤਣ ਵਾਲੇ ਨੂੰ ਮੈਂ ਜੀਵਨ ਦੇ ਰੁੱਖ ਤੋਂ ਫਲ ਦੇਵਾਂਗਾ ਜੋ ਪਰਮੇਸ਼ਵਰ ਦੇ ਫ਼ਿਰਦੌਸ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਅਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ਖਾਣ ਲਈ ਦਿਆਂਗਾ।।
Punjabi ERV
"ਹਰ ਵਿਅਕਤੀ ਜਿਹਡ਼ਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹਡ਼ਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਹੁਰ ਦੇ ਬਾਗ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے کنّ ہون اوہ سُن لَئے۔ پئی رُوح کلِیسیاواں نُوں کِیہ آکھدا اے۔ جیہڑا جِتّے مَیں اوہنوں اوس زِندگی دے بُوٹے نالوں جیہڑا خُدا دی بہشت وِچ اے۔ پَھل کھان نُوں دیاں گا۔
Punjabi Standard Bible (Punjabi Standard Bible) 2023
“ਜਿਸ ਦੇ ਕੰਨ ਹੋਣ ਉਹ ਸੁਣ ਲਵੇ ਕਿ ਆਤਮਾ ਕਲੀਸਿਆਵਾਂ ਨੂੰ ਕੀ ਕਹਿੰਦਾ ਹੈ; ਜਿਹੜਾ ਜਿੱਤੇਗਾ ਮੈਂ ਉਸ ਨੂੰ ਜੀਵਨ ਦੇ ਦਰਖ਼ਤ ਤੋਂ ਖਾਣ ਦਾ ਅਧਿਕਾਰ ਦਿਆਂਗਾ ਜੋ ਪਰਮੇਸ਼ਰ ਦੇ ਫ਼ਿਰਦੌਸ ਵਿੱਚ ਹੈ ।