Revelation 2:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁੱਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹੜੀਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹੜੇ ਸ਼ੈਤਾਨ ਨਾਲ ਸੰਬੰਧਿਤ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਡੇ ਦੁੱਖਾਂ ਅਤੇ ਤੁਹਾਡੀ ਗਰੀਬੀ ਨੂੰ ਜਾਣਦਾ ਹਾਂ, ਫਿਰ ਵੀ ਤੁਸੀਂ ਅਮੀਰ ਹੋ! ਮੈਂ ਉਹਨਾਂ ਲੋਕਾਂ ਦੀ ਬਦਨਾਮੀ ਬਾਰੇ ਜਾਣਦਾ ਹਾਂ ਜੋ ਕਹਿੰਦੇ ਹਨ ਕਿ ਉਹ ਯਹੂਦੀ ਹਨ ਅਤੇ ਦਰਅਸਲ ਵਿੱਚ ਉਹ ਨਹੀਂ ਹਨ, ਸਗੋਂ ਉਹ ਸ਼ੈਤਾਨ ਦੀ ਮੰਡਲੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਤੂੰ ਧਨਵਾਨ ਹੈਂ ਅਤੇ ਓਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਨਹੀਂ ਹਨ ਸਗੋਂ ਸ਼ਤਾਨ ਦੀ ਮੰਡਲੀ ਹਨ
Punjabi ERV
ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹਡ਼ਿਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹਡ਼ੇ ਸ਼ੈਤਾਨ ਨਾਲ ਸੰਬੰਧਿਤ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی مَیں تیری مُصِیبت تے غرِیبی نُوں جاننا آں (پر تُوں دَولتمند ایں) تے جیہڑے اپنے آپ نُوں یہُودی آکھدے نیں تے اوہ ہَین نئیں سگوں شیطان دی جماعت نیں اوہناں دِیاں طعنیاں مہِنیاں نُوں وی جاننا آں۔
Punjabi Standard Bible (Punjabi Standard Bible) 2023
ਮੈਂ ਤੇਰੇ ਕਸ਼ਟ ਅਤੇ ਗਰੀਬੀ ਨੂੰ ਜਾਣਦਾ ਹਾਂ (ਅਸਲ ਵਿੱਚ ਤੂੰ ਧਨਵਾਨ ਹੈਂ) ਅਤੇ ਉਨ੍ਹਾਂ ਦੀ ਨਿੰਦਾ ਨੂੰ ਵੀ ਜਾਣਦਾ ਹਾਂ ਜਿਹੜੇ ਆਪਣੇ ਆਪ ਨੂੰ ਯਹੂਦੀ ਕਹਿੰਦੇ ਹਨ ਪਰ ਹੈ ਨਹੀਂ, ਬਲਕਿ ਸ਼ੈਤਾਨ ਦੀ ਮੰਡਲੀ ਹਨ।