Revelation 20:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਸ਼ੈਤਾਨ ਨੂੰ (ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ,) ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਦੁਸ਼ਟ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਅੱਗ ਵਿੱਚ ਸੁੱਟਿਆ ਗਿਆ, ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਸੁੱਟਿਆ ਗਿਆ ਸੀ। ਅਤੇ ਉਹ ਰਾਤ-ਦਿਨ ਅਤੇ ਯੁੱਗੋ-ਯੁੱਗ ਕਸ਼ਟ ਭੋਗਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਤਾਨ ਜਿਹ ਨੇ ਓਹਨਾਂ ਨੂੰ ਭਰਮਾਇਆ ਸੀ ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਰਾਤ ਦਿਨ ਓਹ ਜੁੱਗੋ ਜੁਗ ਕਸ਼ਟ ਭੋਗਣਗੇ।।
Punjabi ERV
ਅਤੇ ਸ਼ੈਤਾਨ ਨੂੰ ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ, ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دا بدراہ کرن والا ابلیس اَگ تے گندھک دی اوس جِھیل وِچ سُٹّیا جائے گا۔ جِتّھے اوہ پشُو تے جُھوٹھا نبی وی ہوئے گا۔ تے اوہ دِنے راتِیں ہمیشہ تِیکر عذاب وِچ رہن گے۔
Punjabi Standard Bible (Punjabi Standard Bible) 2023
ਫਿਰ ਸ਼ੈਤਾਨ ਨੂੰ ਜਿਸ ਨੇ ਉਨ੍ਹਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ ਜਿੱਥੇ ਉਹ ਪਸ਼ੂ ਅਤੇ ਝੂਠਾ ਨਬੀ ਹੈ; ਉਹ ਉੱਥੇ ਯੁਗੋ-ਯੁਗ ਰਾਤ-ਦਿਨ ਕਸ਼ਟ ਭੋਗਣਗੇ।