Revelation 20:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਮੁਰਦਿਆਂ ਨੂੰ ਵੱਡੇ ਅਤੇ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਕਿਤਾਬਾਂ ਖੋਲ੍ਹੀਆ ਗਈਆ। ਅਤੇ ਇੱਕ ਹੋਰ ਕਿਤਾਬ ਜਿਹੜੀ ਜੀਵਨ ਦੀ ਕਿਤਾਬ ਹੈ ਉਹ ਵੀ ਖੋਲ੍ਹੀ ਗਈ। ਅਤੇ ਮੁਰਦਿਆਂ ਦਾ ਨਿਆਂ ਉਹਨਾਂ ਕਿਤਾਬਾਂ ਵਿੱਚ ਲਿਖੀਆ ਹੋਈਆ ਗੱਲਾਂ ਅਤੇ ਉਹਨਾਂ ਦੇ ਕੰਮਾਂ ਅਨੁਸਾਰ ਕੀਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖਲੋਤਿਆਂ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਉਂ ਪੋਥੀਆਂ ਵਿੱਚ ਲਿਖਿਆ ਹੋਈਆਂ ਗੱਲਾਂ ਤੋਂ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਕੀਤਾ ਗਿਆ
Punjabi ERV
ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹਡ਼ੇ ਮਰ ਚੁੱਕੇ ਸਨ, ਦੋਹਾਂ ਵਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉਥੇ ਹੋਰ ਪੁਸਤਕਾਂ ਵੀ ਖੁਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں سارے نِکّے وڈّے مُردے اوس تخت دے اگّے کھلوتے ہوئے ویکھے۔ تے کِتاباں کھولِیاں گِئیاں۔ فیر اِک ہور کتاب کھولی گئی یعنی حیاتی دی کتاب۔ جیویں اوہناں کِتاباں وِچ لِکھیا ہویا سی۔ اوہناں دیاں کمّاں دے سببّوں مُردیاں دا انصاف کِیتا گیا۔
Punjabi Standard Bible (Punjabi Standard Bible) 2023
ਫਿਰ ਮੈਂ ਛੋਟੇ-ਵੱਡੇ ਸਭ ਮੁਰਦਿਆਂ ਨੂੰ ਸਿੰਘਾਸਣ ਦੇ ਸਾਹਮਣੇ ਖੜ੍ਹੇ ਵੇਖਿਆ ਅਤੇ ਪੁਸਤਕਾਂ ਖੋਲ੍ਹੀਆਂ ਗਈਆਂ। ਤਦ ਇੱਕ ਹੋਰ ਪੁਸਤਕ ਖੋਲ੍ਹੀ ਗਈ ਜਿਹੜੀ ਜੀਵਨ ਦੀ ਪੁਸਤਕ ਹੈ ਅਤੇ ਮੁਰਦਿਆਂ ਦਾ ਨਿਆਂ ਉਨ੍ਹਾਂ ਦੇ ਕੰਮਾਂ ਦੇ ਅਧਾਰ 'ਤੇ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਗੱਲਾਂ ਦੇ ਅਨੁਸਾਰ ਕੀਤਾ ਗਿਆ।