Revelation 20:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1,000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1,000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ, ਅਤੇ ਬੰਦ ਕਰਕੇ ਉਸ ਉੱਤੇ ਮੋਹਰ ਲਗਾਈ, ਤਾਂ ਜੋ ਉਹ ਕੌਮਾਂ ਨੂੰ ਨਾ ਭਰਮਾਵੇ, ਜਿਨ੍ਹਾਂ ਤੱਕ ਹਜ਼ਾਰ ਸਾਲ ਪੂਰਾ ਨਾ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਜੋ ਉਹ ਥੋੜੇ ਸਮੇਂ ਲਈ ਛੱਡਿਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਮੁੰਦ ਕੇ ਉਹ ਦੇ ਉੱਤੇ ਮੋਹਰ ਲਾਈ ਭਈ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ ਜਿੰਨਾ ਚਿਰ ਹਜ਼ਾਰ ਵਰ੍ਹਾ ਪੂਰਾ ਨਾ ਹੋ ਲਵੇ । ਇਹ ਦੇ ਮਗਰੋਂ ਜ਼ਰੂਰ ਹੈ ਭਈ ਉਹ ਥੋੜੇ ਚਿਰ ਲਈ ਛੱਡਿਆ ਜਾਵੇ।।
Punjabi ERV
ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ ਇੱਕ ਹਜ਼ਾਰ ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸਕੇ। ਇੱਕ ਹਜ਼ਾਰ ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں اتھاہ کھڈے وِچ بند کر چھڈیا۔ تے اوہدے اُتّے مُہر لا چھڈی۔ پئی اوہ ہزار ورھے دے پُورے ہون تِیکر قوماں نُوں فیر بدراہ نا کرے ایہدے پِچّھوں ضرُور اے۔ پئی تھوڑے چِر لئی فیر کھولیا جائے۔
Punjabi Standard Bible (Punjabi Standard Bible) 2023
ਉਹ ਨੇ ਉਸ ਨੂੰ ਅਥਾਹ ਕੁੰਡ ਵਿੱਚ ਸੁੱਟ ਕੇ ਅਥਾਹ ਕੁੰਡ ਨੂੰ ਬੰਦ ਕਰ ਦਿੱਤਾ ਅਤੇ ਇਸ ਉੱਤੇ ਮੋਹਰ ਲਾ ਦਿੱਤੀ ਤਾਂਕਿ ਜਦੋਂ ਤੱਕ ਹਜ਼ਾਰ ਸਾਲ ਪੂਰੇ ਨਾ ਹੋ ਜਾਣ, ਉਹ ਫਿਰ ਕਦੇ ਕੌਮਾਂ ਨੂੰ ਭਰਮਾ ਨਾ ਸਕੇ। ਇਸ ਤੋਂ ਬਾਅਦ ਉਸ ਨੂੰ ਥੋੜ੍ਹੇ ਸਮੇਂ ਲਈ ਛੱਡਿਆ ਜਾਣਾ ਜ਼ਰੂਰੀ ਹੈ।