Revelation 20:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਆਂ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸ ਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨ੍ਹਾਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮੱਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਮੈਂ ਸਿੰਘਾਸਣ ਵੇਖੇ ਨਾਲੇ ਉਹਨਾਂ ਨੂੰ ਜਿਹੜੇ ਉਹਨਾਂ ਤੇ ਬੈਠੇ ਸਨ ਜਿੰਨ੍ਹਾਂ ਨੂੰ ਨਿਆਂ ਕਰਨ ਦਾ ਅਧਿਕਾਰ ਦਿੱਤਾ ਸੀ। ਤਦ ਮੈਂ ਉਹਨਾਂ ਆਤਮਾਵਾਂ ਨੂੰ ਵੇਖਿਆ ਜਿੰਨ੍ਹਾਂ ਦੇ ਸਿਰ ਪ੍ਰਭੂ ਯਿਸ਼ੂ ਦੀ ਗਵਾਹੀ ਦੇਣ ਕਾਰਨ ਅਤੇ ਪਰਮੇਸ਼ਵਰ ਦੇ ਬਚਨ ਦੇ ਕਾਰਨ ਵੱਡੇ ਗਏ ਸਨ। ਉਹਨਾਂ ਨੇ ਉਸ ਦਰਿੰਦੇ ਅਤੇ ਉਸ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਆਪਣੇ ਹੱਥਾਂ ਅਤੇ ਮੱਥੇ ਉੱਤੇ ਉਸਦਾ ਨਿਸ਼ਾਨ ਨਹੀਂ ਲਗਾਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਨਾਲ ਰਾਜ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਗੱਦੀਆਂ ਵੇਖੀਆਂ ਅਤੇ ਓਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਉਂ ਕਰਨ ਦਾ ਓਹਨਾਂ ਨੂੰ ਇਖ਼ਤਿਆਰ ਦਿੱਤਾ ਗਿਆ ਅਤੇ ਮੈਂ ਓਹਨਾਂ ਦੇ ਜੀਵਾਂ ਨੂੰ ਵੇਖਿਆ ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਓਸ ਦਰਿੰਦੇ ਦੀ ਯਾ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ । ਓਹ ਜੀ ਉੱਠੇ ਅਤੇ ਹਜ਼ਾਰ ਵਰ੍ਹੇ ਮਸੀਹ ਦੇ ਨਾਲ ਰਾਜ ਕਰਦੇ ਰਹੇ
Punjabi ERV
ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਰਣਾ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨਹਆਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں تخت ویکھے تے لوک اوہناں اُتّے بَیٹھ گئے تے عدالت اوہناں دے سپُرد کِیتی گئی۔ تے اوہناں دِیاں رُوحاں نُوں وی ویکھیا۔ جِنہاں دے یِسُوع دی گواہی دین مارِیاں تے خُدا دے کلام مارِیاں سِر وَڈّھے گئے سن۔ تے جِنہاں نا اوس پشُو دی پُوجا کِیتی سی۔ تے نا اوہدے بُت دی۔ تے نا اوہدا ٹھپّہ اپنے مَتّھے تے ہتّھاں اُتّے لیا سی۔ تے اوہ زِندہ ہو کے ہزار ورھے تِیکر مسِیح دے نال بادشاہی کر دے رہے۔
Punjabi Standard Bible (Punjabi Standard Bible) 2023
ਫਿਰ ਮੈਂ ਤਖ਼ਤ ਵੇਖੇ ਅਤੇ ਜਿਹੜੇ ਉਨ੍ਹਾਂ ਉੱਤੇ ਬੈਠੇ ਸਨ ਉਨ੍ਹਾਂ ਨੂੰ ਨਿਆਂ ਕਰਨ ਦਾ ਅਧਿਕਾਰ ਦਿੱਤਾ ਗਿਆ। ਮੈਂ ਉਨ੍ਹਾਂ ਲੋਕਾਂ ਦੀਆਂ ਆਤਮਾਵਾਂ ਨੂੰ ਵੀ ਵੇਖਿਆ ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ਰ ਦੇ ਵਚਨ ਦੇ ਕਾਰਨ ਵੱਢੇ ਗਏ ਸਨ। ਉਨ੍ਹਾਂ ਨੇ ਉਸ ਪਸ਼ੂ ਦੀ ਅਤੇ ਉਸ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਨਾ ਆਪਣੇ ਮੱਥੇ ਉੱਤੇ ਅਤੇ ਨਾ ਆਪਣੇ ਹੱਥ ਉੱਤੇ ਮੋਹਰ ਲਵਾਈ ਸੀ; ਉਹ ਜੀਉਂਦੇ ਹੋ ਗਏ ਅਤੇ ਮਸੀਹ ਦੇ ਨਾਲ ਹਜ਼ਾਰ ਸਾਲ ਤੱਕ ਰਾਜ ਕੀਤਾ।