Revelation 20:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸ ਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁਬਾਰਕ ਅਤੇ ਪਵਿੱਤਰ ਹੈ ਉਹ ਜਿਹੜਾ ਪਹਿਲਾਂ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਲ ਹੁੰਦਾ ਹੈ। ਦੂਸਰੀ ਮੌਤ ਦਾ ਉਸ ਉੱਤੇ ਕੋਈ ਹੱਕ ਨਹੀਂ ਹੈ, ਪਰ ਉਹ ਪਰਮੇਸ਼ਵਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹਨਾਂ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲੀ ਕਿਆਮਤ ਵਿੱਚ ਸ਼ਾਮਿਲ ਹੈ! ਏਹਨਾਂ ਉੱਤੇ ਦੂਈ ਮੌਤ ਦਾ ਕੁਝ ਵੱਸ ਨਹੀਂ ਸਗੋਂ ਓਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਵਰ੍ਹੇ ਰਾਜ ਕਰਨਗੇ।।
Punjabi ERV
ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مُبارک تے پاک اوہ اے جیہڑا پہلی قیامت وِچ شریک ہوئے اجیہاں اُتّے دُوجی مَوت دا کُجھ وَس نئیں سگوں اوہ خُدا تے مسِیح دے کاہِن ہون گے۔ تے اوہدے نال ہزار ورھے تِیکر بادشاہی کرن گے۔
Punjabi Standard Bible (Punjabi Standard Bible) 2023
ਧੰਨ ਅਤੇ ਪਵਿੱਤਰ ਹੈ ਉਹ ਜਿਹੜਾ ਪਹਿਲੇ ਪੁਨਰ-ਉਥਾਨ ਵਿੱਚ ਸ਼ਾਮਲ ਹੈ! ਉਨ੍ਹਾਂ ਉੱਤੇ ਦੂਜੀ ਮੌਤ ਦਾ ਕੋਈ ਅਧਿਕਾਰ ਨਹੀਂ ਹੈ, ਸਗੋਂ ਉਹ ਪਰਮੇਸ਼ਰ ਦੇ ਅਤੇ ਮਸੀਹ ਦੇ ਯਾਜਕ ਹੋਣਗੇ ਅਤੇ ਉਸ ਦੇ ਨਾਲ ਹਜ਼ਾਰ ਸਾਲ ਤੱਕ ਰਾਜ ਕਰਨਗੇ।