Revelation 20:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੈਤਾਨ ਦੀ ਫ਼ੌਜ ਨੇ ਧਰਤੀ ਤੋਂ ਪਾਰ ਕੂਚ ਕੀਤਾ ਅਤੇ ਪਰਮੇਸ਼ੁਰ ਦੇ ਲੋਕਾਂ ਦੇ ਅਤੇ ਪਰਮੇਸ਼ੁਰ ਦੇ ਸ਼ਹਿਰ ਜਿਸ ਨੂੰ ਉਹ ਪਿਆਰ ਕਰਦਾ ਹੈ ਦੁਆਲੇ ਗੁੱਟ ਬਣਾ ਲਿਆ। ਪਰ ਅਕਾਸ਼ ਵਿੱਚੋਂ ਅੱਗ ਵਰ੍ਹੀ ਅਤੇ ਸ਼ੈਤਾਨ ਦੀ ਫ਼ੌਜ ਤਬਾਹ ਹੋ ਗਈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸਾਰੀ ਧਰਤੀ ਉੱਤੇ ਚੜ੍ਹ ਗਏ ਅਤੇ ਪਰਮੇਸ਼ਵਰ ਦੇ ਲੋਕਾਂ ਦੇ ਡੇਰੇ, ਅਤੇ ਪਿਆਰੇ ਸ਼ਹਿਰ ਨੂੰ ਘੇਰਾ ਪਾ ਲਿਆ। ਪਰ ਸਵਰਗ ਤੋਂ ਅੱਗ ਉੱਤਰੀ ਅਤੇ ਉਹਨਾਂ ਨੂੰ ਭਸਮ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਅਕਾਸ਼ ਉੱਤੋਂ ਅੱਗ ਉੱਤਰੀ ਅਤੇ ਓਹਨਾਂ ਨੂੰ ਚੱਟ ਕਰ ਗਈ!
Punjabi ERV
ਸ਼ੈਤਾਨ ਦੀ ਫ਼ੌਜ ਨੇ ਧਰਤੀ ਤੋਂ ਪਾਰ ਕੂਚ ਕੀਤਾ ਅਤੇ ਪਰਮੇਸ਼ੁਰ ਦੇ ਲੋਕਾਂ ਦੇ ਅਤੇ ਪਰਮੇਸ਼ੁਰ ਦੇ ਸ਼ਹਿਰ ਜਿਸ ਨੂੰ ਉਹ ਪਿਆਰ ਕਰਦਾ ਹੈ ਦੁਆਲੇ ਗੁਟ੍ਟ ਬਣਾ ਲਿਆ। ਪਰ ਅਕਾਸ਼ ਵਿੱਚੋਂ ਅੱਗ ਵਰ੍ਹੀ ਅਤੇ ਸ਼ੈਤਾਨ ਦੀ ਫ਼ੌਜ ਤਬਾਹ ਹੋ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساری زمین اُتّے کھِلّر جان گِیاں۔ تے پاک لوکاں دیاں پڑاواں نُوں تے پیارے شہر نُوں چَواں پاسیوں گھیر لین گِیاں۔ تے اسمانوں اَگ وَرھ کے اوہناں نُوں کھا جائے گی۔
Punjabi Standard Bible (Punjabi Standard Bible) 2023
ਉਨ੍ਹਾਂ ਸਾਰੀ ਧਰਤੀ ਉੱਤੇ ਹਮਲਾ ਕਰਕੇ ਸੰਤਾਂ ਦੀ ਛਾਉਣੀ ਅਤੇ ਉਸ ਪਿਆਰੀ ਨਗਰੀ ਨੂੰ ਘੇਰ ਲਿਆ। ਤਦ ਸਵਰਗ ਤੋਂ ਅੱਗ ਉੱਤਰੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ।