Revelation 21:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸ਼ਹਿਰ ਦੇ ਗਿਰਦ ਬਹੁਤ ਉੱਚੀ ਕੰਧ ਸੀ ਜਿਸਦੇ ਬਾਰ੍ਹਾਂ ਦਰਵਾਜ਼ੇ ਸਨ। ਇਨ੍ਹਾਂ ਦਰਵਾਜ਼ਿਆਂ ਉੱਪਰ ਬਾਰ੍ਹਾਂ ਦੂਤ ਖਲੋਤੇ ਸਨ। ਦਰਵਾਜ਼ਿਆਂ ਉੱਤੇ ਇਸਰਾਏਲ ਦੇ ਹਰ ਵੰਸ਼ ਦੇ ਮੁਖੀ ਦੇ ਨਾਂ ਲਿਖੇ ਹੋਏ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸ਼ਹਿਰ ਦੇ ਚਾਰੇ ਪਾਸੇ ਇੱਕ ਵੱਡੀ ਦੀਵਾਰ ਸੀ, ਅਤੇ ਬਾਰ੍ਹਾ ਦਰਵਾਜ਼ੇ ਸਨ ਅਤੇ ਉਹਨਾਂ ਦਰਵਾਜ਼ਿਆਂ ਉੱਤੇ ਬਾਰ੍ਹਾ ਸਵਰਗਦੂਤ ਪਹਿਰਾ ਦਿੰਦੇ ਸਨ। ਉਹਨਾਂ ਦਰਵਾਜ਼ਿਆਂ ਉੱਤੇ ਇਸਰਾਏਲ ਦੇ ਬਾਰ੍ਹਾ ਗੋਤਾ ਦੇ ਨਾਮ ਲਿਖੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਵੱਡੀ ਅਤੇ ਉੱਚੀ ਸਫ਼ੀਲ ਹੈ ਅਤੇ ਉਹ ਦੇ ਬਾਰਾਂ ਦਰਵੱਜੇ ਹਨ ਅਤੇ ਓਹਨਾਂ ਦਰਵੱਜਿਆਂ ਉੱਤੇ ਬਾਰਾਂ ਦੂਤ । ਅਤੇ ਓਹਨਾਂ ਉੱਤੇ ਨਾਉਂ ਲਿਖੇ ਹੋਏ ਸਨ ਜਿਹੜੇ ਇਸਰਾਏਲ ਦੇ ਵੰਸ ਦੀਆਂ ਬਾਰਾਂ ਗੋਤਾਂ ਦੇ ਨਾਉਂ ਹਨ
Punjabi ERV
ਉਸ ਸ਼ਹਿਰ ਦੇ ਗਿਰਦ ਬਹੁਤ ਉੱਚੀ ਕੰਧ ਸੀ ਜਿਸਦੇ ਬਾਰ੍ਹਾਂ ਦਰਵਾਜ਼ੇ ਸਨ। ਇਨ੍ਹਾਂ ਦਰਵਾਜ਼ਿਆਂ ਉੱਪਰ ਬਾਰ੍ਹਾਂ ਦੂਤ ਖਲੋਤੇ ਸਨ। ਦਰਵਾਜ਼ਿਆਂ ਉੱਤੇ ਇਸ੍ਰਾਏਲ ਦੇ ਹਰ ਵੰਸ਼ ਦੇ ਮੁਖੀ ਦੇ ਨਾਂ ਲਿਖੇ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدی چوفیری کندھ وڈّی تے اُچّی سی تے اوہدے باراں پھاٹک تے پھاٹکاں اُتّے باراں فرِشتے سن تے اوہناں اُتّے بنی اِسرائیل دے باراں گھرانیاں دے ناں لِکھے ہوئے سن۔
Punjabi Standard Bible (Punjabi Standard Bible) 2023
ਉਸ ਦੀ ਸਫੀਲ ਉੱਚੀ ਅਤੇ ਵੱਡੀ ਸੀ ਅਤੇ ਉਸ ਦੇ ਬਾਰਾਂ ਫਾਟਕ ਸਨ ਤੇ ਫਾਟਕਾਂ ਉੱਤੇ ਬਾਰਾਂ ਸਵਰਗਦੂਤ ਸਨ। ਉਨ੍ਹਾਂ ਫਾਟਕਾਂ ਉੱਤੇ ਇਸਰਾਏਲ ਦੇ ਬਾਰਾਂ ਗੋਤਾਂ ਦੇ ਨਾਮ ਲਿਖੇ ਹੋਏ ਸਨ;