Revelation 21:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ ਉਸ ਦੇ ਕੋਲ ਇੱਕ ਸੋਨੇ ਦਾ ਪੈਮਾਨਾ ਸੀ। ਦੂਤ ਕੋਲ ਇਹ ਪੈਮਾਨਾ ਇਸਦੇ ਸ਼ਹਿਰ, ਇਸਦੇ ਦਰਵਾਜ਼ਿਆਂ ਅਤੇ ਇਸਦੀ ਕੰਧ ਨੂੰ ਨਾਪਣ ਲਈ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਸਵਰਗਦੂਤ ਮੇਰੇ ਨਾਲ ਗੱਲਾਂ ਕਰਦਾ ਸੀ ਉਸ ਕੋਲ ਸ਼ਹਿਰ ਦੇ ਫਾਟਕ, ਅਤੇ ਉਸ ਦੀਆਂ ਦੀਵਾਰਾ ਮਾਪਣ ਦੇ ਲਈ, ਸੋਨੇ ਦਾ ਇੱਕ ਮਾਪਣ ਵਾਲਾ ਡੰਡਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਨਾਲ ਜਿਹੜਾ ਗੱਲ ਕਰਦਾ ਸੀ ਓਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ ਅਤੇ ਉਹ ਦਿਆਂ ਦਰਵੱਜਿਆਂ ਦੀ ਅਤੇ ਉਹ ਦੀ ਸਫ਼ੀਲ ਦੀ ਮਿਣਤੀ ਕਰੇ
Punjabi ERV
ਜਿਹਡ਼ਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ ਉਸਦੇ ਕੋਲ ਇੱਕ ਸੋਨੇ ਦਾ ਪੈਮਾਨਾ ਸੀ। ਦੂਤ ਕੋਲ ਇਹ ਪੈਮਾਨਾ ਇਸਦੇ ਸ਼ਹਿਰ, ਇਸਦੇ ਦਰਵਾਜ਼ਿਆਂ ਅਤੇ ਇਸਦੀ ਕੰਧ ਨੂੰ ਨਾਪਣ ਲਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਨਾਲ ਜਿਹੜਾ ਗੱਲਾਂ ਕਰਦਾ ਸੀ ਉਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ ਅਤੇ ਉਹ ਦੇ ਦਰਵਾਜਿਆਂ ਦੀ ਅਤੇ ਉਹ ਦੀ ਸ਼ਹਿਰਪਨਾਹ ਦੀ ਮਿਣਤੀ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا مَینُوں پیا آکھدا سی۔ اوہدے کول شہر تے اوہدیاں پھاٹکاں تے اوہدی چوفیری کندھ دے کچّھن لئی اِک کاچھ یعنی سونے دا گز سی۔
Punjabi Standard Bible (Punjabi Standard Bible) 2023
ਜਿਹੜਾ ਮੇਰੇ ਨਾਲ ਗੱਲ ਕਰ ਰਿਹਾ ਸੀ ਉਸ ਕੋਲ ਸੋਨੇ ਦਾ ਇੱਕ ਨਾਪਣ ਵਾਲਾ ਕਾਨਾ ਸੀ ਤਾਂਕਿ ਨਗਰੀ ਨੂੰ, ਇਸ ਦੇ ਫਾਟਕਾਂ ਨੂੰ ਅਤੇ ਇਸ ਦੀ ਸਫੀਲ ਨੂੰ ਨਾਪੇ।