Revelation 21:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਦੀ ਉਸਾਰੀ ਵਰਗਾਕਾਰ ਰੂਪ ਵਿੱਚ ਹੋਈ ਸੀ। ਇਸਦੀ ਲੰਬਾਈ ਚੌੜਾਈ ਦੇ ਬਰਾਬਰ ਸੀ। ਦੂਤ ਨੇ ਸ਼ਹਿਰ ਨੂੰ ਪੈਮਾਨੇ ਨਾਲ ਨਾਪਿਆ। ਸ਼ਹਿਰ ਦੀ ਲੰਬਾਈ ਬਾਰ੍ਹਾਂ ਹਜ਼ਾਰ ਸਟੇਡੀਆ ਸੀ, ਚੌੜਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ ਅਤੇ ਉਚਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਸ਼ਹਿਰ ਵਰਗਕਾਰ ਸੀ, ਜਿੰਨੀ ਹੀ ਉਸਦੀ ਲੰਬਾਈ ਓਨੀ ਉਸਦੀ ਚੌੜਾਈ ਸੀ। ਅਤੇ ਉਸਨੇ ਸ਼ਹਿਰ ਨੂੰ ਡੰਡੇ ਨਾਲ ਮਾਪਿਆ ਅਤੇ ਉਹ 2,400 ਕਿਲੋਮੀਟਰ ਲੰਬਾ ਸੀ, ਉਸਦੀ ਲੰਬਾਈ ਅਤੇ ਚੌੜਾਈ ਅਤੇ ਉਚਾਈ ਬਰਾਬਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੱਨੀ ਉਹ ਦੀ ਚੁੜਾਈ ਹੈ ਉੱਨੀ ਹੀ ਉਹ ਦੀ ਲੰਬਾਈ ਹੈ । ਅਤੇ ਓਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਗਿਆਰ੍ਹਾਂ ਸੌ ਕੋਹ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ
Punjabi ERV
ਸ਼ਹਿਰ ਦੀ ਉਸਾਰੀ ਵਰਗਾਕਾਰ ਰੂਪ ਵਿੱਚ ਹੋਈ ਸੀ। ਇਸਦੀ ਲੰਬਾਈ ਚੌਡ਼ਾਈ ਦੇ ਬਰਾਬਰ ਸੀ। ਦੂਤ ਨੇ ਸ਼ਹਿਰ ਨੂੰ ਪੈਮਾਨੇ ਨਾਲ ਨਾਪਿਆ। ਸ਼ਹਿਰ ਦੀ ਲੰਬਾਈ ਬਾਰ੍ਹਾਂ ਹਜ਼ਾਰ ਸਟੇਡੀਆ ਸੀ, ਚੌਡ਼ਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ ਅਤੇ ਉਚਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੰਨੀ ਉਹ ਦੀ ਚੌੜਾਈ ਓਨੀ ਹੀ ਉਹ ਦੀ ਲੰਬਾਈ ਹੈ। ਅਤੇ ਉਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਪੰਦਰਾਂ ਸੌ ਮੀਲ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ شہر چَوکُٹھا پیا ہویا سی تے اوہدی لمبائی چوڑائی دے برابر سی۔ اوہنے شہر نُوں اوس گز نال کچھّیا تے اوہ باراں ہزار فرلانگ ہویا اوہدی لمبائی۔ چوڑائی تے اُچیائی اِکّو جِہی سی۔
Punjabi Standard Bible (Punjabi Standard Bible) 2023
ਇਹ ਨਗਰੀ ਚੌਰਸ ਸੀ ਅਤੇ ਇਹ ਜਿੰਨੀ ਲੰਮੀ, ਓਨੀ ਚੌੜੀ ਸੀ। ਉਸ ਨੇ ਨਗਰੀ ਨੂੰ ਕਾਨੇ ਨਾਲ ਨਾਪਿਆ ਅਤੇ ਇਹ ਲਗਭਗ ਦੋ ਹਜ਼ਾਰ ਦੋ ਸੌ ਵੀਹ ਕਿਲੋਮੀਟਰ ਨਿੱਕਲੀ; ਇਸ ਦੀ ਲੰਬਾਈ, ਚੌੜਾਈ ਅਤੇ ਉਚਾਈ ਬਰਾਬਰ ਸੀ।