Revelation 21:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਕੰਧ ਨੂੰ ਵੀ ਨਾਪਿਆ ਇਹ 144 ਹੱਥ ਉੱਚੀ ਸੀ। ਦੂਤ ਵੀ ਉਹੀ ਨਾਪ ਤੋਲ ਵਰਤ ਰਿਹਾ ਸੀ ਜੋ ਲੋਕ ਵਰਤਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਵਰਗਦੂਤ ਨੇ ਉਸਦੀ ਦੀਵਾਰ ਵੀ ਮਾਪੀ, ਉਹ ਮਨੁੱਖਾਂ ਦੇ ਨਾਪ ਦੇ ਅਨੁਸਾਰ, ਇੱਕ ਸੌ ਚੁਤਾਲੀ ਹੱਥ ਨਿੱਕਲੀ। ਇਹੀ ਮਾਪ ਸਵਰਗਦੂਤ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਸ ਨੇ ਉਹ ਦੀ ਸਫ਼ੀਲ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿਕਲੀ
Punjabi ERV
ਦੂਤ ਨੇ ਕੰਧ ਨੂੰ ਵੀ ਨਾਪਿਆ ਇਹ 144 ਹੱਥ ਉੱਚੀ ਸੀ। ਦੂਤ ਵੀ ਉਹੀ ਨਾਪ ਤੋਲ ਵਰਤ ਰਿਹਾ ਸੀ ਜੋ ਲੋਕ ਵਰਤਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہدی چوفیری کندھ نُوں بندے دے یعنی فرِشتے دی کاچھ دے سببّوں کچھّیا تے اوہ اِک سَو چتالی ہتّھ ہوئی۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਇਸ ਦੀ ਸਫੀਲ ਨੂੰ ਨਾਪਿਆ ਤਾਂ ਮਨੁੱਖੀ ਨਾਪ ਦੇ ਅਨੁਸਾਰ ਜੋ ਕਿ ਸਵਰਗਦੂਤਾਂ ਦਾ ਵੀ ਨਾਪ ਹੈ, ਇਹ ਪੈਂਹਠ ਮੀਟਰ ਨਿੱਕਲੀ।