Revelation 21:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਵੇਲੇ ਮੈ ਪਵਿੱਤਰ ਸ਼ਹਿਰ ਯੇਰੂਸ਼ਲੇਮ ਨੂੰ, ਪਰਮੇਸ਼ਵਰ ਦੇ ਕੋਲੋ ਸਵਰਗ ਵਿੱਚੋਂ ਉੱਤਰਦਾ ਹੋਇਆ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਇਉਂ ਤਿਆਰ ਕੀਤੀ ਹੋਈ ਮਾਨੋ ਲਾੜੀ ਆਪਣੇ ਲਾੜੇ ਲਈ ਸਿੰਗਾਰੀ ਹੋਈ ਹੈ ਪਰਮੇਸ਼ੁਰ ਦੇ ਕੋਲੋਂ ਅਕਾਸ਼ੋਂ ਉਤਰਦੀ ਨੂੰ ਵੇਖਿਆ
Punjabi ERV
ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸਨੂੰ ਵਰ ਲਈ ਵਹੁਟੀ ਦੀ ਤਰ੍ਹਾਂ ਸਜਾਇਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں پاک شہر نُوں یرُوشلِیم نُوں اسمانوں خُدا دے کولوں اُتر دیاں ویکھیا۔ تے اوہ اوس وَوہٹی وانگر شنگاری ہوئی سی۔ جِس اپنے بندے واسطے شنگار کِیتا ہوئے۔
Punjabi Standard Bible (Punjabi Standard Bible) 2023
ਮੈਂ ਪਵਿੱਤਰ ਨਗਰੀ, ਨਵੀਂ ਯਰੂਸ਼ਲਮ ਨੂੰ ਪਰਮੇਸ਼ਰ ਕੋਲੋਂ ਸਵਰਗ ਤੋਂ ਹੇਠਾਂ ਉੱਤਰਦੇ ਵੇਖਿਆ; ਉਹ ਇਸ ਤਰ੍ਹਾਂ ਤਿਆਰ ਕੀਤੀ ਗਈ ਸੀ ਜਿਵੇਂ ਲਾੜੀ ਨੂੰ ਉਸ ਦੇ ਲਾੜੇ ਲਈ ਸ਼ਿੰਗਾਰਿਆ ਗਿਆ ਹੋਵੇ।