Revelation 21:22 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸ਼ਹਿਰ ਵਿੱਚ ਕੋਈ ਮੰਦਰ ਨਹੀਂ ਦੇਖਿਆ। ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀ ਮਾਨ ਅਤੇ ਲੇਲਾ (ਯਿਸੂ) ਹੀ ਸ਼ਹਿਰ ਦੇ ਮੰਦਰ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਉਸ ਸ਼ਹਿਰ ਵਿੱਚ ਹੈਕਲ ਨਹੀਂ ਵੇਖੀ, ਕਿਉਂਕਿ ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ ਅਤੇ ਲੇਲਾ ਉਸਦੀ ਹੈਕਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੁ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ
Punjabi ERV
ਮੈਂ ਸ਼ਹਿਰ ਵਿੱਚ ਕੋਈ ਮੰਦਰ ਨਹੀਂ ਦੇਖਿਆ। ਪ੍ਰਭੂ ਪਰਮੇਸ਼ੁਰ ਸਰਬਸ਼ਕਤੀਮਾਨ ਅਤੇ ਲੇਲਾ (ਯਿਸੂ) ਹੀ ਸ਼ਹਿਰ ਦੇ ਮੰਦਰ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہدے وِچ کوئی ہیکل نا ویکھی ایس لئی پئی خُداوند خُدا قادرِ مُطلق تے لیلا اوہدی ہیکل نیں۔
Punjabi Standard Bible (Punjabi Standard Bible) 2023
ਮੈਨੂੰ ਨਗਰੀ ਵਿੱਚ ਕੋਈ ਹੈਕਲ ਵਿਖਾਈ ਨਾ ਦਿੱਤੀ, ਕਿਉਂਕਿ ਸਰਬ-ਸ਼ਕਤੀਮਾਨ ਪ੍ਰਭੂ ਪਰਮੇਸ਼ਰ ਅਤੇ ਲੇਲਾ ਹੀ ਇਸ ਦੀ ਹੈਕਲ ਹਨ।