Revelation 21:23 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਸ਼ਹਿਰ ਨੂੰ ਸੂਰਜ ਅਤੇ ਚੰਦਰਮਾ ਦੀ ਕੋਈ ਲੋੜ ਨਹੀਂ ਹੈ ਕਿ ਉਸ ਉੱਤੇ ਚਮਕਣ, ਕਿਉਂਕਿ ਪਰਮੇਸ਼ਵਰ ਦੀ ਮਹਿਮਾ ਨੇ ਇਸਨੂੰ ਚਾਨਣ ਕੀਤਾ, ਅਤੇ ਲੇਲਾ ਉਸਦਾ ਦੀਪ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਭਈ ਓਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ
Punjabi ERV
ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋਡ਼ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس شہر وِچ سُورج یا چَنّ دی روشنی دی کوئی لوڑ نئیں۔ کیوں جو خُدا دے جلال اوہنوں روشن کِیتا اے۔ تے لیلا اوہدا دِیوا اے۔
Punjabi Standard Bible (Punjabi Standard Bible) 2023
ਇਸ ਨਗਰੀ ਨੂੰ ਜ਼ਰੂਰਤ ਨਹੀਂ ਹੈ ਕਿ ਸੂਰਜ ਅਤੇ ਚੰਦਰਮਾ ਇਸ ਉੱਤੇ ਚਮਕੇ, ਕਿਉਂਕਿ ਪਰਮੇਸ਼ਰ ਦਾ ਤੇਜ ਇਸ ਨੂੰ ਪ੍ਰਕਾਸ਼ਮਾਨ ਕਰਦਾ ਹੈ ਅਤੇ ਲੇਲਾ ਹੀ ਇਸ ਦਾ ਦੀਪਕ ਹੈ।