Revelation 21:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਆਖਿਆ, “ਦੇਖੋ। ਮੈਂ ਹਰ ਚੀਜ਼ ਨਵੀਂ ਬਣਾ ਰਿਹਾ ਹਾਂ।” ਫ਼ੇਰ ਉਸ ਨੇ ਆਖਿਆ, “ਇਸ ਨੂੰ ਲਿਖੋ ਕਿਉਂਕਿ ਇਹ ਸ਼ਬਦ ਸੱਚੇ ਹਨ ਅਤੇ ਇਨ੍ਹਾਂ ਉੱਪਰ ਭਰੋਸਾ ਕੀਤਾ ਜਾ ਸੱਕਦਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਜਿਹੜੇ ਸਿੰਘਾਸਣ ਤੇ ਬਿਰਾਜਮਾਨ ਹਨ ਬੋਲੇ, “ਵੇਖੋ, ਮੈਂ ਸਭ ਕੁਝ ਨਵਾਂ ਬਣਾ ਰਿਹਾ ਹਾਂ!” ਤਦ ਉਹਨਾਂ ਨੇ ਬੋਲਿਆਂ, “ਲਿਖ, ਕਿਉਂ ਜੋ ਇਹ ਸ਼ਬਦ ਵਿਸ਼ਵਾਸਯੋਗ ਅਤੇ ਸੱਚੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਾਮਾਨ ਹੈ ਬੋਲਿਆ, ਵੇਖ, ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ, ਅਤੇ ਓਨ ਆਖਿਆ, ਲਿਖ, ਕਿਉਂ ਜੋ ਏਹ ਬਚਨ ਨਿਹਚਾ ਜੋਗ ਅਤੇ ਸਤ ਹਨ
Punjabi ERV
ਜਿਹਡ਼ਾ ਤਖਤ ਉੱਤੇ ਬੈਠਾ ਸੀ ਉਸਨੇ ਅਖਿਆ, "ਦੇਖੋ। ਮੈਂ ਹਰ ਚੀਜ਼ ਨਵੀਂ ਬਣਾ ਰਿਹਾ।" ਫ਼ੇਰ ਉਸਨੇ ਆਖਿਆ, "ਇਸਨੂੰ ਲਿਖੋ ਕਿਉਂਕਿ ਇਹ ਸ਼ਬਦ ਸੱਚੇ ਹਨ ਅਤੇ ਇਨ੍ਹਾਂ ਉੱਪਰ ਭਰੋਸਾ ਕੀਤਾ ਜਾ ਸਕਦਾ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا تخت اُتّے بَیٹھا ہویا سی۔ اوس آکھیا ویکھ مَیں سارِیاں شیواں نَوِیاں بنا دینا آں۔ فیر اوس آکھیا۔ پئی لِکھ لے۔ کیوں جو ایہہ گلّاں سَچ تے برحق نیں۔
Punjabi Standard Bible (Punjabi Standard Bible) 2023
ਤਦ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਉਸ ਨੇ ਕਿਹਾ, “ਵੇਖ, ਮੈਂ ਸਭ ਕੁਝ ਨਵਾਂ ਕਰ ਦਿੰਦਾ ਹਾਂ।” ਫਿਰ ਉਸ ਨੇ ਕਿਹਾ, “ਲਿਖ ਲੈ, ਕਿਉਂਕਿ ਇਹ ਵਚਨ ਵਿਸ਼ਵਾਸਯੋਗ ਅਤੇ ਸੱਚੇ ਹਨ।”