Revelation 21:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਮੈਨੂੰ ਆਖਿਆ, “ਇਹ ਖਤਮ ਹੋ ਚੁੱਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਆਦ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਮੈਨੂੰ ਆਖਿਆ: “ਪੂਰਾ ਹੋਇਆ। ਮੈਂ ਅਲਫਾ ਅਤੇ ਓਮੇਗਾ ਹਾਂ, ਸ਼ੁਰੂਆਤ ਅਤੇ ਅੰਤ ਹਾਂ। ਮੈਂ ਪਿਆਸੇ ਨੂੰ ਜੀਵਨ ਜਲ ਦੇ ਸੋਤੇ ਵਿੱਚੋਂ ਮੁ਼ਫ਼ਤ ਪਿਆਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਨ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਉਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚ ਮੁਖਤ ਪਿਆਵਾਂਗਾ
Punjabi ERV
ਜਿਹਡ਼ਾ ਤਹਤ ਉੱਤੇ ਬੈਠਾ ਸੀ ਉਸਨੇ ਮੈਨੂੰ ਆਖਿਆ, "ਇਹ ਖਤਮ ਹੋ ਚੁਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਮੁਢ੍ਢ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹਡ਼ੇ ਪਿਆਸੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس مَینُوں آکھیا۔ پئی ایہہ گلّاں پُوریاں ہوگِئیاں۔ مَیں الفا تے اومیگا شُروع تے اخِیر ہاں۔ مَیں تریہائے نُوں زِندگی دے پانی دے چشمے وِچوں مُفت پیاواں گا۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਉਸ ਨੇ ਮੈਨੂੰ ਕਿਹਾ, “ਇਹ ਗੱਲਾਂ ਪੂਰੀਆਂ ਹੋ ਗਈਆਂ ਹਨ! ਮੈਂ ਹੀ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਮੈਂ ਉਸ ਨੂੰ ਜਿਹੜਾ ਪਿਆਸਾ ਹੈ, ਜੀਵਨ ਜਲ ਦੇ ਸੋਤੇ ਵਿੱਚੋਂ ਮੁਫ਼ਤ ਦਿਆਂਗਾ।