Revelation 21:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਡਰਾਕਲਾਂ, ਅਤੇ ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਅਤੇ ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦੀ ਜਗ੍ਹਾ ਉਸ ਝੀਲ ਵਿੱਚ ਹੋਵੇਗੀ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਸਰੀ ਮੌਤ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਡਰਾਕਲਾਂ, ਬੇ ਪਰਤੀਤਿਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਓਸ ਝੀਲ ਵਿੱਚ ਹੋਵੇਗਾ ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਈ ਮੌਤ ਹੈ ।।
Punjabi ERV
ਪਰ ਉਹ ਲੋਕ ਜਿਹਡ਼ੇ ਕਾਇਰ ਹਨ, ਉਹ ਲੋਕ ਜਿਹਡ਼ੇ ਆਸਥਾ ਤੋਂ ਮੁਨਕਰ ਹਨ, ਉਹ ਲੋਕ ਜਿਹਡ਼ੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹਡ਼ੇ ਕਤਲ ਕਰਦੇ ਹਨ, ਉਹੋ ਕਿ ਜਿਹਡ਼ੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹਡ਼ੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹਡ਼ੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹਡ਼ੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ڈرپوکاں تے بے اِیماناں تے پلِیت لوکاں تے خُونِیاں تے حرامکاراں تے جادُوگراں تے بُت پرستاں تے سارے جُھوٹھیاں دا حِصّہ اَگ تے گندھک دی بلن والی جِھیل وِچ ہوئے گا ایہہ دُوجی مَوت اے۔
Punjabi Standard Bible (Punjabi Standard Bible) 2023
ਪਰ ਡਰਪੋਕਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਵਿਭਚਾਰੀਆਂ, ਜਾਦੂ-ਟੂਣਾ ਕਰਨ ਵਾਲਿਆਂ, ਮੂਰਤੀ-ਪੂਜਕਾਂ ਅਤੇ ਸਭ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ ਜੋ ਅੱਗ ਅਤੇ ਗੰਧਕ ਨਾਲ ਬਲਦੀ ਰਹਿੰਦੀ ਹੈ।”