Revelation 21:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ, ਜਿਸ ਕੋਲ ਆਖਰੀ ਸੱਤ ਮੁਸ਼ਕਿਲਾਂ ਨਾਲ ਭਰੇ ਸੱਤ ਕਟੋਰੇ ਸਨ। ਦੂਤ ਨੇ ਆਖਿਆ, “ਮੇਰੇ ਨਾਲ ਆ, ਮੈਂ ਤੁਹਾਨੂੰ ਲੇਲੇ ਦੀ ਪਤਨੀ, ਲਾੜੀ ਦਿਖਾਵਾਂਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਸੱਤ ਸਵਰਗਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ ਅਤੇ ਜਿਹੜੇ ਸੱਤਾ ਮਹਾਂਮਾਰੀਆਂ ਨਾਲ ਭਰੇ ਹੋਏ ਸਨ ਉਹਨਾਂ ਵਿੱਚੋਂ ਇੱਕ ਨੇ ਮੇਰੇ ਕੋਲ ਆ ਕੇ ਮੈਨੂੰ ਕਿਹਾ, “ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਸੱਤਾਂ ਦੂਤਾਂ ਕੋਲ ਓਹ ਸੱਤ ਕਟੋਰੇ ਸਨ ਅਤੇ ਜਿਹੜੇ ਛੇਕੜਲੀਆਂ ਸੱਤ ਬਵਾਂ ਨੂੰ ਲਏ ਹੋਏ ਸਨ ਓਹਨਾਂ ਵਿੱਚੋਂ ਇੱਕ ਨੇ ਆਣ ਕੇ ਮੇਰੇ ਨਾਲ ਗੱਲ ਕੀਤੀ ਭਈ ਉਰੇ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ
Punjabi ERV
ਉਨ੍ਹਾਂ ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ, ਜਿਸ ਕੋਲ ਆਖਰੀ ਸੱਤ ਮੁਸ਼ਕਿਲਾਂ ਨਾਲ ਭਰੇ ਸੱਤ ਕਟੋਰੇ ਸਨ। ਦੂਤ ਨੇ ਆਖਿਆ, "ਮੇਰੇ ਨਾਲ ਆ, ਮੈਂ ਤੁਹਾਨੂੰ ਲੇਲੇ ਦੀ ਪਤਨੀ, ਲਾਡ਼ੀ ਦਿਖਾਵਾਂਗਾ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہناں ستّاں فرِشتیاں وِچوں جِنہاں کول سَتّ پیالے سن تے اوہ پِچّھلیاں ستّاں آفتاں نال بھرے ہوئے سن اِک آ کے مَینُوں آکھیا۔ پئی ایدھر آئیں تینُوں وَوہٹی یعنی لیلے دی بیوی وکھاواں۔
Punjabi Standard Bible (Punjabi Standard Bible) 2023
ਫਿਰ ਜਿਨ੍ਹਾਂ ਸੱਤ ਸਵਰਗਦੂਤਾਂ ਕੋਲ ਆਖਰੀ ਸੱਤ ਬਿਪਤਾਵਾਂ ਦੇ ਭਰੇ ਹੋਏ ਸੱਤ ਕਟੋਰੇ ਸਨ ਉਨ੍ਹਾਂ ਵਿੱਚੋਂ ਇੱਕ ਮੇਰੇ ਕੋਲ ਆਇਆ ਅਤੇ ਮੈਨੂੰ ਕਿਹਾ, “ਆ, ਮੈਂ ਤੈਨੂੰ ਲਾੜੀ ਅਰਥਾਤ ਲੇਲੇ ਦੀ ਪਤਨੀ ਵਿਖਾਵਾਂਗਾ।”