Revelation 22:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਬੁਰਾ ਕਰਦਾ ਹੈ, ਉਸ ਨੂੰ ਬੁਰਾ ਕਰੀ ਜਾਣ ਦਿਓ। ਜਿਹੜਾ ਵਿਅਕਤੀ ਗੰਦਾ ਹੈ, ਉਸ ਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹੜਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸ ਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹੜਾ ਪਵਿੱਤਰ ਹੈ ਉਸ ਨੂੰ ਪਵਿੱਤਰ ਬਣਿਆ ਰਹਿਣ ਦਿਓ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਗਲਤ ਕਰਦਾ ਹੈ ਉਹ ਅਗਾਹਾਂ ਨੂੰ ਗਲਤ ਹੀ ਕਰੀ ਜਾਵੇ; ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਵੇ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮੀ ਹੋਈ ਜਾਵੇ; ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਪਲੀਤ ਹੈ ਉਹ ਅਗਾਹਾਂ ਨੂੰ ਪਲੀਤ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤ੍ਰ ਹੈ ਉਹ ਅਗਾਹਾਂ ਨੂੰ ਪਵਿੱਤ੍ਰ ਹੋਈ ਜਾਏ
Punjabi ERV
ਜਿਹਡ਼ਾ ਵਿਅਕਤੀ ਬੁਰਾ ਕਰਦਾ ਹੈ, ਉਸਨੂੰ ਬੁਰਾ ਕਰੀ ਜਾਣ ਦਿਓ। ਜਿਹਡ਼ਾ ਵਿਅਕਤੀ ਗੰਦਾ ਹੈ, ਉਸਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹਡ਼ਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹਡ਼ਾ ਪਵਿੱਤਰ ਹੈ ਉਸਨੂੰ ਪਵਿੱਤਰ ਬਣਿਆ ਰਹਿਣ ਦਿਓ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا بُرائی کر دا اے۔ بُرائی ای کر دا رہے۔ تے جیہڑا پلِیت اے پلِیت ای روے۔ تے جیہڑا راستباز اے اوہ راستبازی ای کر دا رہے تے جیہڑا پاک اے۔ پاک ای ہوندا رہے۔
Punjabi Standard Bible (Punjabi Standard Bible) 2023
ਜਿਹੜਾ ਕੁਧਰਮੀ ਹੈ ਉਹ ਕੁਧਰਮ ਕਰਦਾ ਰਹੇ; ਜਿਹੜਾ ਭ੍ਰਿਸ਼ਟ ਹੈ ਉਹ ਭ੍ਰਿਸ਼ਟ ਬਣਿਆ ਰਹੇ; ਜਿਹੜਾ ਧਰਮੀ ਹੈ ਉਹ ਧਾਰਮਿਕਤਾ ਦੇ ਕੰਮ ਕਰਦਾ ਰਹੇ; ਜਿਹੜਾ ਪਵਿੱਤਰ ਹੈ ਉਹ ਪਵਿੱਤਰ ਰਹੇ।”