Revelation 22:19 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕੱਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਇਨ੍ਹਾਂ ਪੋਥੀ ਦੀ ਭਵਿੱਖਬਾਣੀਆ ਦੀਆ ਸ਼ਬਦਾ ਵਿੱਚੋਂ ਕੁਝ ਘਟਾਵੇ, ਤਾਂ ਪਰਮੇਸ਼ਵਰ ਜੀਵਨ ਦੇ ਰੁੱਖ ਅਤੇ ਉਸ ਪਵਿੱਤਰ ਸ਼ਹਿਰ ਵਿੱਚੋਂ, ਜਿਸਦਾ ਵਰਣਨ ਇਸ ਅਭਿਲੇਖ ਵਿੱਚ ਕੀਤਾ ਗਿਆ ਹੈ ਉਸ ਮਨੁੱਖ ਦਾ ਹਿੱਸਾ ਘਟਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਬਾਣੀਆਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆ ਹੋਈਆਂ ਹਨ ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ ।।
Punjabi ERV
ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کوئی ایس کتاب دی نبُوّت دِیاں گلّاں وِچوں کُجھ کڈھے تے خُدا اوس زِندگی دے بُوٹے تے پاک شہر وِچوں جِنہاں دا ایس کتاب وِچ ذِکر ہویا اے اوہدا حِصّہ کڈھ چھڈے گا۔
Punjabi Standard Bible (Punjabi Standard Bible) 2023
ਜੇ ਕੋਈ ਭਵਿੱਖਬਾਣੀ ਦੀ ਇਸ ਪੁਸਤਕ ਦੇ ਵਚਨਾਂ ਵਿੱਚੋਂ ਕੁਝ ਘਟਾਵੇ ਤਾਂ ਪਰਮੇਸ਼ਰ ਉਸ ਜੀਵਨ ਦੇ ਦਰਖ਼ਤ ਅਤੇ ਪਵਿੱਤਰ ਨਗਰੀ ਵਿੱਚੋਂ ਜਿਨ੍ਹਾਂ ਦੇ ਵਿਖੇ ਇਸ ਪੁਸਤਕ ਵਿੱਚ ਲਿਖਿਆ ਹੈ, ਉਸ ਦਾ ਹਿੱਸਾ ਹਟਾ ਦੇਵੇਗਾ।”