Revelation 22:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਹਿਰ ਦੀ ਗਲੀ ਦੇ ਵਿੱਚਕਾਰ ਵੱਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪੱਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨਦੀ ਦੇ ਦੋਨਾਂ ਕਿਨਾਰਿਆ ਉੱਤੇ ਜੀਵਨ ਦਾ ਦਰੱਖਤ ਹੈ। ਜਿਸ ਨੂੰ ਬਾਰ੍ਹਾ ਪ੍ਰਕਾਰ ਦੇ ਫਲ ਲੱਗਦੇ ਹਨ, ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸਦੇ ਪੱਤੇ ਰਾਸ਼ਟਰਾ ਦੇ ਇਲਾਜ ਲਈ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਨਦੀ ਦੇ ਉਰਾਰ ਪਾਰ ਜੀਵਨ ਦਾ ਬਿਰਛ ਹੈ ਜਿਹ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਓਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ
Punjabi ERV
ਇਹ ਸ਼ਹਿਰ ਦੀ ਗਲੀ ਦੇ ਵਿਚਕਾਰ ਵਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دریا دے پرلے وار حیاتی دا بُوٹا سی۔ اوہنوں باراں قِسماں دے پَھل لگدے سن تے ہر مہینے پَھلدا سی۔ تے اوس بُوٹے دے پَتّراں توں قوماں نُوں شفا مِلدی سی۔
Punjabi Standard Bible (Punjabi Standard Bible) 2023
ਅਤੇ ਸੜਕ ਦੇ ਵਿੱਚੋਂ ਦੀ ਵਹਿੰਦੀ ਸੀ। ਇਸ ਨਦੀ ਦੇ ਇਸ ਪਾਸੇ ਅਤੇ ਉਸ ਪਾਸੇ ਜੀਵਨ ਦਾ ਦਰਖ਼ਤ ਸੀ ਜੋ ਬਾਰਾਂ ਪ੍ਰਕਾਰ ਦੇ ਫਲ ਦਿੰਦਾ ਸੀ ਅਤੇ ਇਹ ਹਰ ਮਹੀਨੇ ਆਪਣਾ ਫਲ ਦਿੰਦਾ ਸੀ ਤੇ ਇਸ ਦੇ ਪੱਤੇ ਕੌਮਾਂ ਦੀ ਚੰਗਾਈ ਲਈ ਸਨ।