Revelation 22:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਕਦੇ ਵੀ ਫ਼ੇਰ ਰਾਤ ਨਹੀਂ ਪਵੇਗੀ। ਲੋਕਾਂ ਨੂੰ ਕਿਸੇ ਦੀਵੇ ਦੀ ਰੌਸ਼ਨੀ ਜਾਂ ਸੂਰਜ ਦੀ ਰੌਸ਼ਨੀ ਦੀ ਲੋੜ ਨਹੀਂ ਪਵੇਗੀ। ਪ੍ਰਭੂ ਪਰਮੇਸ਼ੁਰ ਉਨ੍ਹਾਂ ਨੂੰ ਰੌਸ਼ਨੀ ਦੇਵੇਗਾ। ਅਤੇ ਉਹ ਰਾਜਿਆਂ ਵਾਂਗ ਸਦਾ ਰਾਜ ਕਰਨਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਅੱਗੇ ਤੋਂ ਉੱਥੇ ਰਾਤ ਨਾ ਹੋਵੇਗੀ। ਉਹਨਾਂ ਨੂੰ ਨਾ ਸੂਰਜ ਦੀ ਰੋਸ਼ਨੀ ਦੀ ਨਾ ਦੀਵੇ ਦੀ ਰੋਸ਼ਨੀ ਦੀ ਲੋੜ ਹੋਵੇਗੀ, ਕਿਉ ਜੋ ਪ੍ਰਭੂ ਪਰਮੇਸ਼ਵਰ ਉਹਨਾਂ ਨੂੰ ਰੋਸ਼ਨੀ ਦੇਵੇਗਾ। ਅਤੇ ਉਹ ਹਮੇਸ਼ਾ ਲਈ ਰਾਜ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਓਹਨਾਂ ਨੂੰ ਦੀਵੇ ਦੀ ਲੋ ਸਗੋਂ ਸੂਰਜ ਦੇ ਚਾਨਣ ਦੀ ਕੁਝ ਲੋੜ ਨਹੀਂ ਕਿਉਂ ਜੋ ਪ੍ਰਭੁ ਪਰਮੇਸ਼ੁਰ ਓਹਨਾਂ ਨੂੰ ਚਾਨਣ ਕਰੇਗਾ ਅਤੇ ਓਹ ਜੁੱਗੋ ਜੁੱਗ ਰਾਜ ਕਰਨਗੇ।।
Punjabi ERV
ਉਥੇ ਕਦੇ ਵੀ ਫ਼ੇਰ ਰਾਤ ਨਹੀਂ ਪਵੇਗੀ। ਲੋਕਾਂ ਨੂੰ ਕਿਸੇ ਦੀਵੇ ਦੀ ਰੌਸ਼ਨੀ ਜਾਂ ਸੂਰਜ ਦੀ ਰੌਸ਼ਨੀ ਦੀ ਲੋਡ਼ ਨਹੀਂ ਪਵੇਗੀ। ਪ੍ਰਭੂ ਪਰਮੇਸ਼ੁਰ ਉਨ੍ਹਾਂ ਨੂੰ ਰੌਸ਼ਨੀ ਦੇਵੇਗਾ। ਅਤੇ ਉਹ ਰਾਜਿਆਂ ਵਾਂਗ ਸਦਾ ਰਾਜ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر رات نا ہوئے گی۔ تے اوہناں نُوں دِیوے تے سُورج دی روشنی دی لوڑ نئیں ہوئے گی۔ کیوں جو خُداوند خُدا اوہناں نُوں روشن کرے گا۔ تے اوہ ہمیشہ تِیکر بادشاہی کرن گے۔
Punjabi Standard Bible (Punjabi Standard Bible) 2023
ਅੱਗੇ ਤੋਂ ਰਾਤ ਨਹੀਂ ਹੋਵੇਗੀ ਅਤੇ ਉਨ੍ਹਾਂ ਨੂੰ ਦੀਵੇ ਅਤੇ ਸੂਰਜ ਦੇ ਚਾਨਣ ਦੀ ਲੋੜ ਨਹੀਂ ਹੋਵੇਗੀ, ਕਿਉਂਕਿ ਪ੍ਰਭੂ ਪਰਮੇਸ਼ਰ ਉਨ੍ਹਾਂ ਉੱਤੇ ਚਾਨਣ ਕਰੇਗਾ ਅਤੇ ਉਹ ਯੁਗੋ-ਯੁਗ ਰਾਜ ਕਰਨਗੇ।