Revelation 22:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਮੈਨੂੰ ਆਖਿਆ, “ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹੜੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵਰਗਦੂਤ ਨੇ ਮੈਨੂੰ ਆਖਿਆ, “ਇਹ ਵਚਨ ਵਿਸ਼ਵਾਸਯੋਗ ਅਤੇ ਸੱਚੇ ਹਨ। ਪ੍ਰਭੂ, ਜੋ ਨਬੀਆਂ ਨੂੰ ਪ੍ਰੇਰਨਾ ਦਿੰਦਾ ਹੈ, ਉਹਨਾਂ ਨੇ ਆਪਣੇ ਸਵਰਗਦੂਤ ਨੂੰ ਭੇਜਿਆ, ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਨ ਮੈਨੂੰ ਆਖਿਆ, ਏਹ ਬਚਨ ਨਿਹਚਾ ਜੋਗ ਅਤੇ ਸਤ ਹਨ ਅਤੇ ਪ੍ਰਭੁ ਨੇ ਜਿਹੜਾ ਨਬੀਆਂ ਦਿਆਂ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਘੱਲਿਆ ਭਈ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ
Punjabi ERV
ਦੂਤ ਨੇ ਮੈਨੂੰ ਆਖਿਆ, "ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹਡ਼ੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس مَینُوں آکھیا پئی ایہہ گلّاں سَچ تے برحق نیں تے خُداوند نے جیہڑا نبیاں دِیاں رُوحاں دا خُدا اے اپنے فرِشتے نُوں ایس لئی گھلّیا پئی اپنیاں بندیاں نُوں اوہ گلّاں وکھائے جیہڑیاں ضرُور چھیتی ہونیاں نیں۔
Punjabi Standard Bible (Punjabi Standard Bible) 2023
ਫਿਰ ਉਸ ਨੇ ਮੈਨੂੰ ਕਿਹਾ, “ਇਹ ਵਚਨ ਵਿਸ਼ਵਾਸਯੋਗ ਅਤੇ ਸੱਚੇ ਹਨ। ਪ੍ਰਭੂ ਪਰਮੇਸ਼ਰ ਨੇ ਜਿਹੜਾ ਨਬੀਆਂ ਦੀਆਂ ਆਤਮਾਵਾਂ ਦਾ ਪਰਮੇਸ਼ਰ ਹੈ, ਆਪਣੇ ਦੂਤ ਨੂੰ ਭੇਜਿਆ ਕਿ ਆਪਣੇ ਦਾਸਾਂ ਉੱਤੇ ਉਨ੍ਹਾਂ ਗੱਲਾਂ ਨੂੰ ਪਰਗਟ ਕਰੇ ਜੋ ਛੇਤੀ ਹੋਣ ਵਾਲੀਆਂ ਹਨ।”