Revelation 22:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਯੋਹਨ ਉਹ ਹਾਂ, ਜਿਸ ਨੇ ਇਨ੍ਹਾਂ ਗੱਲਾਂ ਨੂੰ ਵੇਖਿਆ ਅਤੇ ਸੁਣਿਆ। ਅਤੇ ਜਦੋਂ ਮੈਂ ਇਨ੍ਹਾਂ ਗੱਲਾਂ ਨੂੰ ਵੇਖਿਆ ਅਤੇ ਸੁਣਿਆ, ਤਾਂ ਮੈਂ ਸਵਰਗਦੂਤ ਦੇ ਪੈਰੀ ਡਿੱਗ ਕੇ ਉਸਦੀ ਮਹਿਮਾ ਕਰਨ ਲੱਗਾ ਜਿਸ ਨੇ ਮੈਨੂੰ ਇਹ ਸਭ ਵਿਖਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯੂਹੰਨਾ ਉਹ ਹਾਂ ਜਿਹ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਾਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਓਸ ਦੂਤ ਦੇ ਪੈਰਾਂ ਉੱਤੇ ਪਿਆ ਜਿਨ ਮੈਨੂੰ ਏਹ ਗੱਲਾਂ ਵਿਖਾਈਆ ਸਨ
Punjabi ERV
ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਾਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اوہ ای یُوحنّا آں جیہڑا ایہناں گلّاں نُوں سُندا تے ویکھدا ساں۔ تے جد مَیں سُنیاں تے ویکھیاں تَد جیہڑے فرِشتے مَینُوں ایہہ گلّاں وکھائیاں مَیں اوہدیاں پیراں اُتّے سجدہ کرن لئی ڈِگّ پیا۔
Punjabi Standard Bible (Punjabi Standard Bible) 2023
ਮੈਂ ਯੂਹੰਨਾ ਉਹੀ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ ਅਤੇ ਜਦੋਂ ਮੈਂ ਸੁਣਿਆ ਤੇ ਵੇਖਿਆ ਤਾਂ ਮੈਂ ਉਸ ਦੂਤ ਨੂੰ ਮੱਥਾ ਟੇਕਣ ਲਈ ਉਸ ਦੇ ਪੈਰਾਂ ਉੱਤੇ ਡਿੱਗ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ।