Revelation 22:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹੜੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਸਨੇ ਮੈਨੂੰ ਆਖਿਆ, “ਇਸ ਤਰ੍ਹਾਂ ਨਾ ਕਰ! ਮੈਂ ਵੀ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਨ੍ਹਾਂ ਪੋਥੀ ਦੀਆ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ਵਰ ਦੀ ਮਹਿਮਾ ਕਰ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਓਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ!।।
Punjabi ERV
ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹਡ਼ੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس مَینُوں آکھیا خبردار ایہہ نا کر مَیں تیرے نال دا تے تیرے بھراواں نبیاں دے نال دا تے ایس کتاب دِیاں گلّاں اُتّے عمل کرن والیاں دے نال دا بندہ آں۔ خُدا نُوں ای سجدہ کر۔
Punjabi Standard Bible (Punjabi Standard Bible) 2023
ਪਰ ਉਸ ਨੇ ਮੈਨੂੰ ਕਿਹਾ, “ਵੇਖ, ਇਸ ਤਰ੍ਹਾਂ ਨਾ ਕਰ! ਮੈਂ ਤੇਰਾ ਅਤੇ ਤੇਰੇ ਭਾਈ ਨਬੀਆਂ ਦਾ ਅਤੇ ਇਸ ਪੁਸਤਕ ਦੇ ਵਚਨਾਂ ਦੀ ਪਾਲਣਾ ਕਰਨ ਵਾਲਿਆਂ ਦਾ ਸੰਗੀ ਦਾਸ ਹਾਂ; ਪਰਮੇਸ਼ਰ ਨੂੰ ਹੀ ਮੱਥਾ ਟੇਕ।”